ਫੁੱਟਪਾਥ ’ਤੇ ਵਿਅਕਤੀ ਦੀ ਮੌਤ
Wednesday, Dec 25, 2024 - 05:29 PM (IST)
ਫਾਜ਼ਿਲਕਾ (ਨਾਗਪਾਲ)–ਸਥਾਨਕ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ ’ਤੇ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਸ਼ਿਵਸੈਨਾ ਦੇ ਜ਼ਿਲ੍ਹਾ ਪ੍ਰਧਾਨ ਉਮੇਸ਼ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਹਸਪਤਾਲ ਦੇ ਬਾਹਰ ਇਕ ਵਿਅਕਤੀ ਫੁੱਟਪਾਥ ’ਤੇ ਪਿਆ ਹੈ, ਜਿੱਥੇ ਉਨ੍ਹਾਂ ਜਾ ਕੇ ਵੇਖਿਆ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਮੌਤ ਦਾ ਕਾਰਨ ਠੰਡ ਹੋ ਸਕਦਾ ਹੈ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e