ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮੌਤ, ਕਾਰ ਚਾਲਕ ਖਿਲਾਫ਼ ਕੇਸ ਦਰਜ

Sunday, Jun 28, 2026 - 02:56 PM (IST)

ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਮੌਤ, ਕਾਰ ਚਾਲਕ ਖਿਲਾਫ਼ ਕੇਸ ਦਰਜ

ਪਟਿਆਲਾ (ਬਲਜਿੰਦਰ) : ਬੀਤੀ 24 ਜੂਨ ਨੂੰ ਮੋਟਰਸਾਈਕਲ ’ਤੇ ਬੈਠੇ ਕਿਸੇ ਦੀ ਉਡੀਕ ਕਰ ਰਹੇ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਬਲਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਪਸਿਆਣਾ ਦੀ ਸ਼ਿਕਾਇਤ ’ਤੇ ਕਾਰ ਡਰਾਈਵਰ ਹਰਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਨਿਜ਼ਾਮਪੁਰ ਥਾਣਾ ਜੁਲਕਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਬਲਵਿੰਦਰ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਹਰਮੇਸ਼ ਸਿੰਘ, ਅਨਾਜ ਮੰਡੀ ਪਿੰਡ ਮਹਿਮਦਪੁਰ ਦੇ ਕੋਲ ਆਪਣੇ ਮੋਟਰਸਾਈਕਲ ’ਤੇ ਕਿਸੇ ਦੀ ਉਡੀਕ ਕਰ ਰਿਹਾ ਸੀ ਤਾਂ ਉਕਤ ਕਾਰ ਡਰਾਈਵਰ ਨੇ ਆਪਣੀ ਤੇਜ਼ ਰਫ਼ਤਾਰ ਕਾਰ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਭਰਾ ’ਚ ਮਾਰੀ। ਇਸ ਹਾਦਸੇ ’ਚ ਜ਼ਖ਼ਮੀ ਹਰਮੇਸ਼ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shivani Bassan

Content Editor

Related News