ਦਰੱਖਤ ਨਾਲ ਫਾਹ ਲੈ ਕੇ ਵਿਅਕਤੀ ਨੇ ਦਿੱਤੀ ਜਾਨ, ਨਹੀਂ ਹੋ ਸਕੀ ਪਛਾਣ

Wednesday, Sep 30, 2020 - 03:01 PM (IST)

ਦਰੱਖਤ ਨਾਲ ਫਾਹ ਲੈ ਕੇ ਵਿਅਕਤੀ ਨੇ ਦਿੱਤੀ ਜਾਨ, ਨਹੀਂ ਹੋ ਸਕੀ ਪਛਾਣ

ਲੁਧਿਆਣਾ (ਤਰੁਣ) : ਇੱਥੋਂ ਦੀ ਛੋਟੀ ਦਰੇਸੀ ਗਰਾਊਂਡ 'ਚ ਬੀਤੀ ਸ਼ਾਮ ਦਰੱਖਤ ਨਾਲ ਫਾਹ ਲੈ ਕੇ ਇਕ ਵਿਅਕਤੀ ਨੇ ਜਾਨ ਦੇ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰ. 4 ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀ ਹੈ। ਥਾਣਾ ਮੁਖੀ ਸਤਵੰਤ ਸਿੰਘ ਨੇ ਦੱਸਿਆ ਕਿ ਪੁਲਸ ਕੰਟਰੋਲ 'ਤੇ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕੀ ਹੋਈ ਹੈ, ਜਿਸ ਤੋਂ ਬਾਅਦ ਪੁਲਸ ਮੌਕੇ 'ਤੇ ਪੁੱਜੀ ਤਾਂ ਪਤਾ ਲੱਗਾ ਕਿ 35-40 ਸਾਲਾ ਇਕ ਵਿਅਕਤੀ ਨੇ ਪਜ਼ਾਮੇ ਅਤੇ ਮਜ਼ਬੂਤ ਕੱਪੜੇ ਨਾਲ ਫਾਹ ਲੈ ਕੇ ਖੁਦਕੁਸ਼ੀ ਕੀਤੀ ਹੈ।

ਇਹ ਵੀ ਪੜ੍ਹੋ : ਕੈਪਟਨ ਦਾ ਖੇਤੀ ਬਿੱਲਾਂ ਨੂੰ ਕੋਰਟ 'ਚ ਲਿਜਾਣ ਦਾ ਐਲਾਨ ਕਿਸਾਨਾਂ ਨਾਲ ਇੱਕ ਵੱਡਾ ਧੋਖਾ : ਚੀਮਾ

ਪੁਲਸ ਨੇ ਮ੍ਰਿਤਕ ਦੀ ਤਲਾਸ਼ੀ ਲਈ ਤਾਂ ਕੋਈ ਪਛਾਣ ਨਹੀਂ ਮਿਲ ਸਕੀ। ਪੁੱਛਗਿੱਛ ਕਰਨ 'ਤੇ ਇਕ ਵਿਅਕਤੀ ਨੇ ਦੱÎਿਸਆ ਕਿ 2 ਦਿਨ ਪਹਿਲਾਂ ਉਸ ਦੀ ਮ੍ਰਿਤਕ ਨਾਲ ਪਛਾਣ ਸ਼ਰਾਬ ਦੇ ਠੇਕੇ 'ਤੇ ਹੋਈ ਸੀ ਕਿਨ੍ਹਾਂ ਕਾਰਨਾਂ ਨਾਲ ਵਿਅਕਤੀ ਨੇ ਫਾਹ ਲਗਾ ਕੇ ਖੁਦਕੁਸ਼ੀ ਕੀਤੀ ਹੈ, ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ। ਹਾਲ ਦੀ ਘੜੀ ਪੁਲਸ ਮ੍ਰਿਤਕ ਦੀ ਪਛਾਣ ਜੁਟਾਉਣ ਦਾ ਹਰ ਸੰਭਵ ਯਤਨ ਕਰ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਮੌਰਚਰੀ 'ਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ : ਖੇਤੀ ਬਿੱਲਾਂ 'ਤੇ ਸੁਖਬੀਰ ਬਾਦਲ ਖ਼ਿਲਾਫ਼ ਖੁੱਲ੍ਹ ਕੇ ਬੋਲੇ ਪਰਮਿੰਦਰ ਢੀਂਡਸਾ


author

Anuradha

Content Editor

Related News