ਸ੍ਰੀ ਮੁਕਤਸਰ ਸਾਹਿਬ ''ਚ 5 ਹਜ਼ਾਰ ਤੋਂ ਵਧੇਰੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Sunday, Jun 28, 2026 - 05:24 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੂੰ ਉਸ ਸਮੇਂ ਇਕ ਵੱਡੀ ਸਫ਼ਲਤਾ ਮਿਲੀ, ਜਦੋਂ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਇਕ ਨੌਜਵਾਨ ਨੂੰ ਭਾਰੀ ਮਾਤਰਾ 'ਚ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਪਾਰਸ ਪੁੱਤਰ ਬਲਵਿੰਦਰ ਸਿੰਘ, ਵਾਸੀ ਬੂੜਾ ਗੁੱਜਰ ਰੋਡ (ਨੇੜੇ ਹਨੂੰਮਾਨ ਮੰਦਰ, ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
ਇੰਝ ਹੋਈ ਗ੍ਰਿਫ਼ਤਾਰੀ
ਪੁਲਸ ਪਾਰਟੀ ਵੱਲੋਂ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਅਤੇ ਗਸ਼ਤ ਕੀਤੀ ਜਾ ਰਹੀ ਸੀ। ਇਹ ਪਾਰਟੀ ਬੱਸ ਸਟੈਂਡ, ਮਲੋਟ ਰੋਡ ਅਤੇ ਬਰਕੰਦੀ ਰੋਡ ਵੱਲ ਜਾ ਰਹੀ ਸੀ। ਜਦੋਂ ਪੁਲਸ ਪਾਰਟੀ ਮੰਗੇ ਦੇ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਉਕਤ ਮੁਲਜ਼ਮ ਬਾਹਰੋਂ ਪ੍ਰੀਗਾਬਾਲਿਨ ਕੈਪਸੂਲ ਲਿਆ ਕੇ ਅੱਗੇ ਵੇਚਣ ਦਾ ਧੰਦਾ ਕਰਦਾ ਹੈ।
ਗੁਪਤ ਸੂਚਨਾ ਦੇ ਆਧਾਰ ’ਤੇ ਰੇਡ
ਮੁਖਬਰ ਨੇ ਦੱਸਿਆ ਕਿ ਮੁਲਜ਼ਮ ਪਾਰਸ ਇਸ ਵੇਲੇ ਰਾਜਪਾਲ ਸਿਨੇਮਾ ਦੀ ਬੈਕ ਸਾਈਡ, ਪਿੰਡ ਬਰਕੰਦੀ ਨੂੰ ਜਾਣ ਵਾਲੀ ਸੜਕ ’ਤੇ ਕੈਪਸੂਲ ਸਪਲਾਈ ਕਰਨ ਲਈ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ। ਸੂਚਨਾ ਪੱਕੀ ਅਤੇ ਭਰੋਸੇਯੋਗ ਹੋਣ ਕਾਰਨ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਰੇਡ ਕੀਤੀ ਗਈ ਅਤੇ ਮੁਲਜ਼ਮ ਨੂੰ 5,300 ਨਸ਼ੀਲੇ ਕੈਪਸੂਲਾਂ ਸਮੇਤ ਮੌਕੇ ’ਤੇ ਹੀ ਦਬੋਚ ਲਿਆ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਨਸ਼ੀਲੇ ਕੈਪਸੂਲ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿੰਨਾਂ ਲੋਕਾਂ ਨੂੰ ਸਪਲਾਈ ਕੀਤੇ ਜਾਣੇ ਸਨ।
ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
