ਚੋਰੀ ਕਰ ਕੇ ਮੋਟਰਸਾਈਕਲ ਵੇਚਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਇਕ ਨੂੰ ਕੀਤਾ ਕਾਬੂ

Sunday, Oct 22, 2023 - 01:15 PM (IST)

ਚੋਰੀ ਕਰ ਕੇ ਮੋਟਰਸਾਈਕਲ ਵੇਚਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, ਇਕ ਨੂੰ ਕੀਤਾ ਕਾਬੂ

ਭਵਾਨੀਗੜ੍ਹ (ਵਿਕਾਸ) : ਸਥਾਨਕ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਕੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਦਵਿੰਦਰ ਦਾਸ ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਉਹ ਆਪਣੇ ਸਾਥੀ ਮੁਲਾਜ਼ਮਾਂ ਸਮੇਤ ਇਲਾਕੇ 'ਚ ਗਸ਼ਤ ਦੌਰਾਨ ਇੱਥੇ ਫੱਗੂਵਾਲਾ ਕੈਂਚੀਆਂ ਵਿਖੇ ਓਵਰ ਬ੍ਰਿਜ ਨੇੜੇ ਮੌਜੂਦ ਸਨ ਤਾਂ ਪੁਲਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਰੋਹਿਤ ਚੌਹਾਨ ਵਾਸੀ ਮੋਹਾਲੀ ਕਥਿਤ ਤੌਰ 'ਤੇ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ ਤੇ ਆਪਣੇ ਦੋਸਤ ਰਮਨਦੀਪ ਸਿੰਘ ਵਾਸੀ ਪਿੰਡ ਝੰਡੇ (ਮਾਨਸਾ) ਨਾਲ ਮਿਲ ਕੇ ਚੋਰੀ ਦੇ ਮੋਟਰਸਾਈਕਲਾਂ ਨੂੰ ਵੇਚਦਾ ਹੈ। ਸੂਚਨਾ ਮਿਲੀ ਸੀ ਕਿ ਅੱਜ ਵੀ ਰੋਹਿਤ ਮੋਹਾਲੀ ਤੋਂ ਮੋਟਰਸਾਈਕਲ ਚੋਰੀ ਕਰਕੇ ਭਵਾਨੀਗੜ੍ਹ ਦੇ ਰਸਤੇ ਮਾਨਸਾ ਜਾਵੇਗਾ।

ਇਹ ਵੀ ਪੜ੍ਹੋ : ਤਿਉਹਾਰਾਂ ਦੌਰਾਨ ਅਗਲੇ 11 ਦਿਨਾਂ 'ਚੋਂ 7 ਦਿਨ ਬੰਦ ਰਹਿਣਗੇ ਬੈਂਕ, ਨਿਪਟਾ ਲਓ ਜ਼ਰੂਰੀ ਕੰਮ

ਏ.ਐੱਸ.ਆਈ. ਦਵਿੰਦਰ ਦਾਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਭਵਾਨੀਗੜ੍ਹ-ਸੁਨਾਮ ਰੋਡ ’ਤੇ ਨਾਕਾਬੰਦੀ ਦੌਰਾਨ ਪੁਲਸ ਨੇ ਰੋਹਿਤ ਚੌਹਾਨ ਨੂੰ ਚੋਰੀ ਦੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ। ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਪੁਲਸ ਨੇ ਕਾਬੂ ਕੀਤੇ ਰੋਹਿਤ ਚੌਹਾਨ ਸਮੇਤ ਉਸਦੇ ਸਾਥੀ ਰਮਨਦੀਪ ਸਿੰਘ ਦੇ ਖਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ.ਐੱਸ.ਆਈ. ਦਵਿੰਦਰ ਦਾਸ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਰੋਹਿਤ ਚੌਹਾਨ ਨੇ ਪੁੱਛਗਿੱਛ ਦੌਰਾਨ ਪੁਲਸ ਕੋਲ ਅਹਿਮ ਖੁਲਾਸੇ ਕੀਤੇ ਹਨ ਜਿਸਦੇ ਆਧਾਰ 'ਤੇ ਮਾਮਲੇ 'ਚ ਪੁਲਸ ਨੂੰ ਹੋਰ ਵੀ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਕਾਰ ਨਾਲ ਭਿਆਨਕ ਟੱਕਰ ਤੋਂ ਬਾਅਦ ਟਰੱਕ ਨੂੰ ਲੱਗੀ ਅੱਗ, ਕਾਰ ਸਵਾਰ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Gurminder Singh

Content Editor

Related News