ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕਾਂਗਰਸ ਦੀ ਰਾਜ ਸਰਕਾਰ ਨਹੀਂ ਦੇ ਰਹੀ ਸਹਿਯੋਗ : ਸ਼ਵੇਤ

Monday, Oct 08, 2018 - 04:51 PM (IST)

ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕਾਂਗਰਸ ਦੀ ਰਾਜ ਸਰਕਾਰ ਨਹੀਂ ਦੇ ਰਹੀ ਸਹਿਯੋਗ : ਸ਼ਵੇਤ

ਲੁਧਿਆਣਾ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘਟਾਉਣ ਲਈ ਕਾਂਗਰਸ ਦੀ ਰਾਜ ਸਰਕਾਰ ਵਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਜਦਕਿ ਕੇਂਦਰ ਅਤੇ ਭਾਜਪਾ ਦੀਆਂ ਹੋਰ ਸਰਕਾਰਾਂ ਆਪਣਾ ਸਹਿਯੋਗ ਦੇ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਭਾਜਪਾ ਦੇ ਨਵੇਂ ਨਿਯੁਕਤ ਜ਼ਿਲਾ ਪ੍ਰਧਾਨ ਜਤਿੰਦਰ ਮਿੱਤਲ ਦੇ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪਾਰਟੀ ਦੀ ਰਾਜ ਸਰਕਾਰਾਂ ਨੇ ਟੈਕਸਾਂ 'ਤੇ ਕਟੌਤੀ ਕਰਕੇ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ ਪਰ ਜਨਤਾ ਨਾਲ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ ਆਗੂ ਕਿੱਥੇ ਹਨ। ਬੀਤੇ ਦਿਨ ਕਾਂਗਰਸ, ਅਕਾਲੀ ਦਲ ਦੀਆਂ ਰੈਲੀਆਂ ਅਤੇ ਕੋਟਕਪੂਰਾ ਤੋਂ ਬਰਗਾੜੀ ਤੱਕ ਕੱਢੇ ਗਏ ਰੋਸ ਮਾਰਚ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਗਠਜੋੜ ਸਾਹਮਣੇ ਆ ਚੁੱਕਾ ਹੈ। ਉਨ੍ਹਾਂ  ਦਾਅਵਾ ਕੀਤਾ ਹੈ ਕਿ ਅਕਾਲੀ ਦਲ ਦੀ ਅਗਵਾਈ 'ਚ ਐੱਨ.ਡੀ.ਏ. ਦੀ ਰੈਲੀ ਨੂੰ ਲੋਕਾਂ ਦਾ ਬਹੁਤ ਸਾਰਾ ਸਹਿਯੋਗ ਮਿਲਿਆ ਹੈ।


Related News