ਪੈਟਰੋਲ ਪੰਪ ''ਤੇ ਲੱਗੀ ਜ਼ਬਰਦਸਤ ਅੱਗ (ਵੀਡੀਓ)

10/06/2018 11:04:34 AM

ਪਟਿਆਲਾ (ਇੰਦਰਜੀਤ ਬਖਸ਼ੀ)—ਬੀਤੀ ਰਾਤ ਪਟਿਆਲਾ ਦੇ ਰਾਜਪੁਰਾ ਰੋਡ 'ਤੇ ਸਥਿਤ ਜੈਨ ਪੈਟਰੋਲ ਪੰਪ 'ਤੇ ਇਕ ਬੇਕਾਬੂ ਹੋਈ ਗੱਡੀ ਦੇ ਟਕਰਾਉਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀਂ ਭਿਆਨਕ ਸੀ ਕਿ ਪੂਰੀ ਮਸ਼ੀਨ ਸੜ ਕੇ ਸੁਆਹ ਹੋ ਗਈ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।

ਜਾਣਕਾਰੀ ਮੁਤਾਬਕ ਪੈਟਰੋਲ ਪੰਪ ਕਰਮਚਾਰੀਆਂ ਦਾ ਕਹਿਣਾ ਹੈ ਕਿ ਗੱਡੀ 'ਚ ਸਵਾਰ ਵਿਅਕਤੀਆਂ ਨੇ ਕਾਫੀ ਸ਼ਰਾਬ ਪੀਤੀ ਹੋਈ ਸੀ 'ਤੇ ਉਹ ਤੇਜ਼ ਰਫਤਾਰ 'ਚ ਗੱਡੀ ਚਲਾ ਰਹੇ ਸਨ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਕਾਰਨ ਕਰੀਬ 35 ਲੱਖ ਦਾ ਨੁਕਸਾਨ ਹੋਇਆ ਹੈ।


Related News