ਪਿੱਕਅਪ ਕਾਰ ਗਾਡਰ ਨਾਲ ਭਰੀ ਟਰਾਲੀ ਨਾਲ ਟਕਰਾਈ, ਇਕ ਦੀ ਮੌਤ

04/14/2022 11:26:23 AM

ਬਠਿੰਡਾ (ਵਰਮਾ) : ਬਠਿੰਡਾ-ਮਲੋਟ ਰੋਡ ’ਤੇ ਸਥਿਤ ਅੰਬੂਜਾ ਸੀਮੈਂਟ ਫੈਕਟਰੀ ਨੇੜੇ ਲੋਹੇ ਦੇ ਗਾਰਡਾਂ ਨਾਲ ਭਰੀ ਟਰਾਲੀ ਨਾਲ ਪਿੱਕਅਪ ਗੱਡੀ ਦੀ ਟੱਕਰ ਹੋ ਗਈ । ਇਸ ਹਾਦਸੇ ’ਚ ਪਿੱਕਅਪ ਗੱਡੀ ’ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਹਾਰਾ ਜਨਸੇਵਾ ਦੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਸਬੰਧਿਤ ਥਾਣੇ ਦੀ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ, ਜਦਕਿ ਜ਼ਖਮੀ ਵਿਅਕਤੀ ਦੀ ਪਛਾਣ 35 ਸਾਲਾ ਬਰਜਿੰਦਰ ਯਾਦਵ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਨੂੰ ਮਾਡਲ ਬਣਾਉਣਾ ਮੇਰੀ ਜ਼ਿੰਮੇਵਾਰੀ ਪਰ ਮੈਨੂੰ ਸਾਫ ਰੱਖਣਾ ਲੋਕਾਂ ਦੇ ਹੱਥ : ਕਾਕਾ ਬਰਾੜ

ਪ੍ਰਾਪਤ ਜਾਣਕਾਰੀ ਅਨੁਸਾਰ ਲੋਹੇ ਦੇ ਗਾਰਡਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਬਠਿੰਡਾ ਤੋਂ ਮਲੋਟ ਰੋਡ ਵੱਲ ਜਾ ਰਹੀ ਸੀ ਤਾਂ ਇਸ ਦੇ ਪਿੱਛੇ ਇਕ ਪਿੱਕਅਪ ਗੱਡੀ ਵੀ ਜਾ ਰਹੀ ਸੀ। ਇਸ ਦੌਰਾਨ ਦੋਵਾਂ ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ ਅਤੇ ਲੋਹੇ ਦੇ ਗਾਰਡਾਂ ਨਾਲ ਭਰੀ ਟਰਾਲੀ ਸੜਕ ’ਤੇ ਪਲਟ ਗਈ, ਜਿਸ ਵਿਚ ਕੁਝ ਲੋਹੇ ਦੇ ਗਾਰਡ ਪਿੱਕਅਪ ਗੱਡੀ ਵਿਚ ਵੜ੍ਹ ਗਏ ਅਤੇ ਪਿੱਕਅਪ ਗੱਡੀ ਦਾ ਚਾਲਕ ਅਤੇ ਚਾਲਕ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨਸੇਵਾ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਸੀ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News