ਸੂਰ ਪਾਲਣ ਸਿਖਲਾਈ ਲਈ ਵੈਟਨਰੀ ਯੂਨੀਵਰਸਿਟੀ ਨੇ ਤਿਆਰ ਕੀਤੀ 'ਪਿਗ ਫਾਰਮਿੰਗ ਐਪ'

09/25/2020 3:38:40 PM

ਲੁਧਿਆਣਾ (ਸਲੂਜਾ) - ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੇ ਸੂਰ ਪਾਲਣ ਦੀ ਸਿਖਲਾਈ ਦੀ ਵੱਧਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਕਿਸਮ ਦੀ ਸੂਰ ਪਾਲਣ ਸਿਖਲਾਈ ਸ਼ੁਰੂ ਕੀਤੀ ਹੈ। ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ, ਡਾ. ਪ੍ਰਕਾਸ਼ ਸਿੰਘ ਬਰਾੜ ਨੇ ਖੁਲਾਸਾ ਕੀਤਾ ਕਿ ਹੁਣ ਕੋਵਿਡ-19 ਦੇ ਕਾਰਨ ਯੂਨੀਵਰਸਿਟੀ ਨੇ ਆਨਨਾਈਨ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। 

ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਡਾ. ਐੱਸ ਕੇ ਕਾਂਸਲ, ਮੁਖੀ, ਪਸਾਰ ਸਿੱਖਿਆ ਵਿਭਾਗ ਨੇ ਕਿਹਾ ਕਿ ਵਿਭਾਗ ਕੋਵਿਡ-19 ’ਚ ਵੈਬੀਨਾਰ, ਟੈਲੀ-ਸਲਾਹ-ਮਸ਼ਵਰੇ, ਐਪਸ ਅਤੇ ਪਸ਼ੂ ਪਾਲਣ ਸੰਬੰਧੀ, ਖੇਤੀਬਾੜੀ ਸੰਬੰਧੀ, ਆਨ ਲਾਈਨ ਗਿਆਨ ਦੇਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਸਿਖਲਾਈ ਦੇ ਸੰਯੋਜਕ, ਡਾ. ਜਸਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਨੇ ਦੱਸਿਆ ਕਿ ਯੂਨੀਵਰਸਿਟੀ ਨੇ ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਇੱਕ ਐਂਡਰਾਇਡ ਮੋਬਾਈਲ ਅਧਾਰਤ 'ਪਿਗ ਫਾਰਮਿੰਗ ਐਪ' ਤਿਆਰ ਕੀਤੀ ਹੋਈ ਹੈ। ਕੋਈ ਵੀ ਚਾਹਵਾਨ ਇਸ ਨੂੰ ਗੂਗਲ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦਾ ਹੈ ਅਤੇ ਗਿਆਨ ਪ੍ਰਾਪਤ ਕਰ ਸਕਦਾ ਹੈ।

ਪੜ੍ਹੋ ਇਹ ਵੀ ਖਬਰ - ਤੰਦਰੁਸਤ ਰਹਿਣ ਲਈ ਹਰ ਉਮਰ ਦੇ ਵਿਅਕਤੀ ਨੂੰ ਕਿੰਨਾ ਤੁਰਨਾ ਹੈ ਲਾਹੇਵੰਦ, ਜਾਣਨ ਲਈ ਪੜ੍ਹੋ ਖ਼ਬਰ

ਪੜ੍ਹੋ ਇਹ ਵੀ ਖਬਰ - ਜੇਕਰ ਤੁਸੀਂ ਵੀ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ, ਹਫਤੇ ’ਚ ਇੱਕ ਦਿਨ ਜ਼ਰੂਰ ਕਰੋ ਇਹ ਕੰਮ 

ਇਸ ਤੋਂ ਇਲਾਵਾ ਕੋਈ ਵੀ ਯੂਨੀਵਰਸਿਟੀ ਦੇ ਯੂਟਿਊਬ ਚੈਨਲ ''ਗਡਵਾਸੂ ਫਾਰਮਰਜ਼ ਫਰੈਂਡਲੀ ਈ-ਐਕਸਟੈਂਸ਼ਨ” ਤੋਂ ਵੀ ਕਈ ਕਿਸਮ ਦਾ ਗਿਆਨ ਲੈ ਸਕਦਾ ਹੈ। ਇਸ ਸਿਖਲਾਈ ਦੇ ਸਹਿ-ਸੰਯੋਜਕਾਂ, ਡਾ. ਰਵਦੀਪ ਸਿੰਘ ਅਤੇ ਡਾ. ਗੁਰਜੋਤ ਕੌਰ ਮਾਵੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਸਿਖਲਾਈ ਲੈਣ ਵਾਲਿਆਂ ਨੂੰ ਪਹਿਲਾਂ ਇਕ ਕਲਾਸ ਲਗਾ ਕੇ ਆਨਲਾਈਨ ਸਾਧਨਾਂ ਨਾਲ ਜਾਣੂ ਕਰਵਾਇਆ ਤਾਂ ਜੋ ਉਨ੍ਹਾਂ ਨੂੰ ਆਨਲਾਈਨ ਕਲਾਸ ਨੂੰ ਸਮਝਣ ਅਤੇ ਕੰਮ ਕਰਨ ਵਿਚ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦੇ ਸਫਲਤਾਪੂਰਵਕ ਮੁਕੰਮਲ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੀ ਮਿਲੇਗਾ।

ਪੜ੍ਹੋ ਇਹ ਵੀ ਖਬਰ - ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ


rajwinder kaur

Content Editor

Related News