ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

03/19/2020 3:42:41 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਪੁਲਸ ਨੇ ਦੋ ਕੇਸਾਂ 'ਚ 700 ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਦੇ ਪੁਲਸ ਅਧਿਕਾਰੀ ਜਰਨੈਲ ਸਿੰਘ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈਲ ਬਰਨਾਲਾ ਦੇ ਪੁਲਸ ਅਧਿਕਾਰੀ ਪਰਮਜੀਤ ਸਿੰਘ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਮਲਕੀਤ ਸਿੰਘ ਵਾਸੀ ਬਰਨਾਲਾ ਸਕੂਟਰੀ ਤੇ ਨਸ਼ੀਲੀਆਂ ਗੋਲੀਆਂ ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ ਤੇ ਫੁਹਾਰਾ ਚੌਂਕ ਕੋਲ ਰੇਡ ਕਰਕੇ ਉਸਨੂੰ 700 ਨਸ਼ੀਲੀਆਂ ਗੋਲੀਆਂ ਸਮੇਤ ਗਿਰਫਤਾਰ ਕੀਤਾ ਗਿਆ। ਇਸੇ ਤਰ੍ਹਾਂ ਨਾਲ ਥਾਣਾ ਟੱਲੇਵਾਲ ਦੇ ਪੁਲਸ ਅਧਿਕਾਰੀ ਬੰਤ ਸਿੰਘ ਨੇ ਦੱਸਿਆ ਕਿ ਮੁਖਬਰ ਨੇ ਸੂਚਨਾ ਦਿੱਤੀ ਕਿ ਹੇਮ ਰਾਜ ਵਾਸੀ ਭਦੌੜ ਆਪਣੀ ਕਰਿਆਨੇ ਦੀ ਦੁਕਾਨ ਤੇ ਰੱਖਕੇ ਸ਼ਰਾਬ ਵੇਚ ਰਿਹਾ ਹੈ। ਸੂਚਨਾ ਦੇ ਆਧਾਰ ਤੇ ਰੇਡ ਕਰਕੇ ਉਸ ਕੋਲੋਂ 64 ਪਊਏ, 25 ਅਧੀਏ ਅਤੇ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ।


Shyna

Content Editor

Related News