ਅਬੋਹਰ 'ਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਹਮਲਾ, ਨਰਮਾ ਉਤਪਾਦਕਾਂ ਦੀ ਵਧੀ ਚਿੰਤਾ
Monday, Jun 19, 2023 - 04:01 PM (IST)
ਅਬੋਹਰ : ਅਬੋਹਰ 'ਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ (Pink Bollworm) ਦੇ ਹਮਲੇ ਨੇ ਨਰਮਾ ਉਤਪਾਦਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਚਿੰਤਾ ਦੀ ਕੋਈ ਗੱਲ ਨਹੀਂ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੀੜਿਆਂ ਦੀ ਆਬਾਦੀ ਇਸ ਸਮੇਂ ਈ. ਟੀ. ਐੱਲ. (ਆਰਥਿਕ ਥ੍ਰੈਸ਼ਹੋਲਡ ਪੱਧਰ) ਤੋਂ ਹੇਠਾਂ ਹੈ, ਇਸ ਲਈ ਘਬਰਾਉਣ ਦੀ ਕੋਈ ਲੋੜ ਨਹੀਂ। ਜਾਣਕਾਰੀ ਮੁਤਾਬਕ ਗੁਲਾਬੀ ਸੁੰਡੀ ਨੇ ਉਨ੍ਹਾਂ ਖੇਤਾਂ 'ਤੇ ਹਮਲਾ ਕੀਤਾ ਹੈ, ਜਿੱਥੇ ਕਿਸਾਨਾਂ ਨੇ 15 ਅਪ੍ਰੈਲ ਤੋਂ 15 ਮਈ ਦੇ ਪ੍ਰਸਤਾਵਿਤ ਸਮੇਂ ਤੋਂ ਪਹਿਲਾਂ ਫ਼ਸਲ ਦੀ ਬਿਜਾਈ ਕੀਤੀ ਸੀ।
ਇਹ ਵੀ ਪੜ੍ਹੋ- ਅਰਜਨ ਐਵਾਰਡ ਜਿੱਤਣ ਵਾਲੀ ਪਹਿਲੀ ਪੰਜਾਬੀ ਸ਼ੂਟਰ ਅਵਨੀਤ ਕੌਰ ਸਿੱਧੂ, ਤੋਹਫ਼ੇ 'ਚ ਮਿਲੀ ਸੀ ਇੰਪੋਟਡ ਰਾਈਫਲ
ਇਸ ਸਬੰਧੀ ਗੱਲ ਕਰਦਿਆਂ ਅਬੋਹਰ ਤੋਂ 21 ਕਿਲੋਮੀਟਰ ਦੂਰ ਪੈਂਦੇ ਪਿੰਡ ਤੇਲਪੂਰ ਦੇ ਇਕ ਕਿਸਾਨ ਨੇ ਦੱਸਿਆ ਕਿ ਉਸ ਨੇ ਨਰਮਾ ਬੀਜਣ ਲਈ ਸਥਾਨਕ ਜ਼ਿਮੀਦਾਰ ਤੋਂ 42,000 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅੱਠ ਏਕੜ ਜ਼ਮੀਨ ਠੇਕੇ 'ਤੇ ਲਈ ਸੀ। ਉਸ ਨੇ ਦੱਸਿਆ ਕਿ ਨਰਮੇ ਦੀ ਫ਼ਸਲ ਹੁਣ ਲਗਭਗ ਦੋ ਫੁੱਟ ਲੰਬੀ ਹੈ ਅਤੇ ਇਹ ਨਾ ਸਿਰਫ਼ ਗੁਲਾਬੀ ਬੋਲਵਰਮ ਦੇ ਹਮਲੇ ਨਾਲ ਪ੍ਰਭਾਵਿਤ ਹੋਈ ਹੈ ਸਗੋਂ ਹਰੇ ਬਦਬੂਦਾਰ ਬੱਗ ਅਤੇ ਪੱਤੇ ਦੇ ਕਰਲ ਦੁਆਰਾ ਵੀ ਪ੍ਰਭਾਵਿਤ ਹੋਈ ਹੈ ਫਿਰ ਚਾਹੇ ਉਨ੍ਹਾਂ ਵੱਲੋਂ ਫ਼ਸਲ 'ਤੇ 2 ਵਾਰ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾ ਚੁੱਕਾ ਹੈ। ਉਸ ਨੇ ਕਿਹਾ ਕਿ ਫ਼ਸਲ 'ਤੇ ਫੁੱਲ ਬਣਨੇ ਸ਼ੁਰੂ ਹੋ ਗਏ ਸਨ ਪਰ ਗੁਲਾਬੀ ਸੁੰਡੀ ਨੇ ਫ਼ਸਲ 'ਤੇ ਹਮਲਾ ਕਰ ਦਿੱਤਾ, ਜਿਸ ਕਾਰਣ ਸਾਨੂੰ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਉਸ ਨੇ ਦੱਸਿਆ ਕਿ ਪਿਛਲੇ ਸਾਲ ਵੀ ਚਿੱਟੀ ਮੱਖੀ ਦੇ ਹਮਲੇ ਕਾਰਣ ਉਸਦੀ ਫ਼ਸਲ ਨੁਕਸਾਨੀ ਗਈ ਸੀ।
ਇਹ ਵੀ ਪੜ੍ਹੋ- ਪਹਿਲਾਂ ਰਿਸ਼ਤਾ ਕੀਤਾ, ਫਿਰ ਕੁੜੀ ਨਾਲ ਮਿਟਾਈ ਹਵਸ, ਅਖੀਰ ਵਿਚ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ
ਇਸ ਬਾਰੇ ਜਾਣਕਾਰੀ ਦਿੰਦਿਆਂ ਅਬੋਹਰ ਦੇ ਸਹਾਇਕ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਹਰੇਕ ਪਿੰਡ ਵਿੱਚ ਕਰੀਬ 25-30 ਏਕੜ ਨਰਮੇ ਦੇ ਖੇਤਾਂ 'ਤੇ ਗੁਲਾਬੀ ਸੁੰਡੀ ਨੇ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਵਿਭਾਗ ਨੇ ਕਿਸਾਨਾਂ ਨੂੰ ਕੀੜਿਆਂ ਦੇ ਹਮਲੇ ਦੇ ਖ਼ਤਰੇ ਬਾਰੇ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਪਰ ਮੌਜੂਦਾ ਖੋਜਾਂ ਮਾਮੂਲੀ ਅਤੇ ਈ. ਟੀ. ਐੱਲ. ਨਾਲੋਂ ਘੱਟ ਹਨ। ਕਿਸਾਨਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਖੇਤਾਂ ਦਾ ਸਮੇਂ ਸਿਰ ਨਿਰੀਖਣ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ ਅਤੇ ਕੀਟਨਾਸ਼ਕਾਂ ਜਿਵੇਂ ਕਿ ਪ੍ਰੋਕਲੇਮ, ਅਵਥ, ਈਥੀਓਨ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨਰਮਾ ਉਤਪਾਦਕਾਂ ਨੂੰ ਨਰਮੇ ਦੀ ਫ਼ਸਲ ਦੀ ਸਿੰਚਾਈ ਜਾਰੀ ਰੱਖਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਲ 2021 ਵਿੱਚ 34 ਫ਼ੀਸਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਦੇ ਹਮਲੇ ਕਾਰਣ ਨੁਕਸਾਨੀ ਗਈ ਸੀ ਜਦਕਿ 2022 ਵਿੱਚ ਪੰਜਾਬ ਦੇ ਦੱਖਣੀ ਮਾਲਵਾ ਖੇਤਰ ਵਿੱਚ ਭਾਰੀ ਨੁਕਸਾਨ ਦੇਖਣ ਨੂੰ ਮਿਲਿਆ ਸੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।