ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਪਿਸਤੌਲ ਤੇ ਕਾਰਤੂਸਾਂ ਸਣੇ ਵਿਅਕਤੀ ਕਾਬੂ

07/04/2022 1:12:39 PM

ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਲਗਾਤਾਰ ਸਫ਼ਲਤਾ ਮਿਲ ਰਹੀ ਹੈ। ਆਏ ਦਿਨ ਪੁਲਸ ਵੱਲੋਂ ਲੁੱਟਾਂ-ਖੋਹਾਂ ਅਤੇ ਨਾਜਾਇਜ਼ ਹਥਿਆਰ ਰੱਖਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਬੀਤੇ ਦਿਨ ਥਾਣਾ ਸਦਰ ਦੀ ਪੁਲਸ ਨੇ ਨਾਕੇ ਦੌਰਾਨ ਜਦ ਇਕ ਵਿਅਕਤੀ ਦੀ ਗੱਡੀ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ 32 ਬੋਰ , 5 ਜ਼ਿੰਦਾਂ ਰੌਦ ਸਮੇਤ ਮੈਗਜ਼ੀਨ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਫਰੀਦਕੋਟ ਦੇ ਪਿੰਡ ਮੁਮਾਰਾ ਦਾ ਸ਼ਲਾਘਾਯੋਗ ਕਦਮ, ਦੋ ’ਚੋਂ ਇਕ ਸ਼ਮਸ਼ਾਨਘਾਟ ਕੀਤਾ ਬੰਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐੱਸ.ਆਈ ਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸਤ ਦੌਰਾਨ ਸੂਚਨਾ ਮਿਲੀ ਸੀ ਕਿ ਨਰਿੰਦਰ ਸਿੰਘ ਉਰਫ ਸੱਜਣ ਪੁੱਤਰ ਲਛਮਣ ਸਿੰਘ ਵਾਸੀ ਪਿੰਡ ਖਾਈ ਫੇਮੇ ਕੀ ਜੋ ਆਪਣੀ ਗੱਡੀ ਅਲਨਟਰਾ ਨੰਬਰ HR-26-BX-5542 'ਤੇ ਸਵਾਰ ਹੋ ਕੇ ਫਿਰੋਜ਼ਪੁਰ ਸ਼ਹਿਰ ਨੂੰ ਆ ਰਿਹਾ ਹੈ ਉਸ ਕੋਲ ਨਾਜਾਇਜ਼ ਅਸਲਾ ਹੈ। ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਉਸਨੂੰ ਫੜਿਆ ਜਾ ਸਕਦਾ ਹੈ।

ਜਿਸ 'ਤੇ ਤੁਰੰਤ ਐਕਸ਼ਨ ਲੈਦਿਆਂ ਏ.ਐੱਸ.ਆਈ ਕਰਮ ਸਿੰਘ ਨੇ ਜਦ ਫਿਰੋਜ਼ਪੁਰ ਦੇ ਕਿਲ੍ਹੇ ਵਾਲੇ ਚੌਂਕ ਵਿਚ ਨਾਕਾ ਲਗਾ ਖਾਈ ਵਾਲੀ ਸਾਇਡ ਤੋਂ ਆ ਰਹੀ ਇਕ ਚਿੱਟੇ ਰੰਗ ਦੀ ਅਲਨਟਰਾ ਗੱਡੀ ਨੂੰ ਰੋਕ ਉਸਦੀ ਤਲਾਸ਼ੀ ਲਈ ਤਾਂ ਗੱਡੀ ਵਿਚ ਸਵਾਰ ਨਰਿੰਦਰ ਸਿੰਘ ਕੋਲੋਂ ਇਕ ਦੇਸੀ ਪਿਸਤੌਲ , 5 ਜ਼ਿੰਦਾਂ ਰੌਦ ਸਮੇਤ ਮੈਗਜ਼ੀਨ ਬਰਾਮਦ ਕੀਤਾ ਗਿਆ। ਉਕਤ ਵਿਅਕਤੀ ਨੂੰ ਗੱਡੀ ਸਮੇਤ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਕਾਬੂ ਕੀਤੇ ਵਿਅਕਤੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਰਿਮਾਂਡ ਲੈ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ ਕਿਉਂਕਿ ਨਰਿੰਦਰ ਸਿੰਘ 'ਤੇ ਪਹਿਲਾਂ ਵੀ ਮਾਮਲਾ ਦਰਜ ਹੈ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੁਛ-ਗਿੱਛ ਦੌਰਾਨ ਉਕਤ ਵਿਅਕਤੀ ਕੋਲੋਂ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Anuradha

This news is Content Editor Anuradha