ਕੰਮ ਕਰਦਿਆਂ ਅਚਾਨਕ ਪਲੰਬਰ ਨੂੰ ਲੱਗਾ ਕਰੰਟ, ਹੋਈ ਮੌਤ
Monday, Jul 03, 2023 - 06:01 PM (IST)

ਮੋਗਾ (ਆਜ਼ਾਦ) : ਥਾਣਾ ਸਦਰ ਅਧੀਨ ਪੈਂਦੇ ਪਿੰਡ ਕਾਲੀਏਵਾਲਾ ਵਿਸ਼ਾਲ (21) ਦੀ ਕਰੰਟ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਸੂਤਰਾਂ ਅਨੁਸਾਰ ਵਿਸ਼ਾਲ ਸਿੰਘ ਪਲੰਬਰ ਦਾ ਕੰਮ ਕਰਦਾ ਸੀ ਅਤੇ ਇਕ ਪਿੰਡ ਵਿਚ ਵਾਟਰ ਵਰਕਸ ਦੀ ਮੁਰੰਮਤ ਕਰ ਰਿਹਾ ਸੀ।
ਇਸ ਦੌਰਾਨ ਕੰਮ ਕਰਦਿਆਂ ਅਚਾਨਕ ਉਹ ਕਰੰਟ ਦੀ ਲਪੇਟ ਵਿਚ ਆ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ।