ਪਟਿਆਲਾ ਵਿਖੇ ਪੀ. ਓ. ਸਟਾਫ਼ ਨੇ 4 ਭਗੌੜਿਆਂ ਨੂੰ ਕੀਤਾ ਗ੍ਰਿਫ਼ਤਾਰ

11/13/2023 6:33:29 PM

ਪਟਿਆਲਾ (ਬਲਜਿੰਦਰ)- ਪੀ. ਓ. ਸਟਾਫ਼ ਪਟਿਆਲਾ ਦੀ ਪੁਲਸ ਨੇ ਇੰਚਾਰਜ ਏ. ਐੱਸ. ਆਈ. ਦਲਜੀਤ ਸਿੰਘ ਖੰਨਾ ਦੀ ਅਗਵਾਈ ਹੇਠ 4 ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਲਜੀਤ ਸਿੰਘ ਖੰਨਾ ਨੇ ਦੱਸਿਆ ਕਿ ਪਹਿਲੇ ਕੇਸ ’ਚ ਲਖਵਿੰਦਰ ਸਿੰਘ ਲੱਕੀ ਪੁੱਤਰ ਅਮਰਜੀਤ ਸਿੰਘ ਵਾਸੀ ਸੈਂਚੂਰੀ ਇਨਕਲੇਵ ਨਾਭਾ ਰੋਡ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ 323, 341, 148 ਅਤੇ 149 ਆਈ. ਪੀ. ਸੀ. ਤਹਿਤ ਕੇਸ ਦਰਜ ਹੈ। ਅਦਾਲਤ ਨੇ ਲਖਵਿੰਦਰ ਸਿੰਘ ਨੂੰ 2 ਜੁਲਾਈ 2022 ਨੂੰ ਪੀ. ਓ. ਕਰਾਰ ਦਿੱਤਾ ਸੀ।

ਇਹ ਵੀ ਪੜ੍ਹੋ:  ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ

ਦੂਜੇ ਕੇਸ ’ਚ ਅਜੇ ਕੁਮਾਰ ਪੁੱਤਰ ਰਾਮ ਜੌਹਰ ਉਰਫ਼ ਬੱਬਲੀ ਵਾਸੀ ਮੁਹੱਲਾ ਸੰਦਰ ਨਗਰ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਹੈ। ਅਦਾਲਤ ਨੇ ਅਜੇ ਕੁਮਾਰ ਨੂੰ 25 ਮਈ 2023 ਨੂੰ ਪੀ. ਓ. ਕਰਾਰ ਦਿੱਤਾ ਸੀ। ਤੀਜੇ ਕੇਸ ’ਚ ਕੁੱਕੂ ਪੁੱਤਰ ਮਾਮਰਾਜ ਵਾਸੀ ਰਿਸ਼ੀ ਕਾਲੋਨੀ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਹੈ, ਜਿਸ ’ਚ ਅਦਾਲਤ ਨੇ ਕੁੱਕੂ ਨੂੰ 25 ਮਈ 2023 ਨੂੰ ਪੀ. ਓ. ਕਰਾਰ ਦਿੱਤਾ ਸੀ।

ਚੌਥੇ ਕੇਸ ’ਚ ਗੌਤਮ ਗੁਪਤਾ ਪੁੱਤਰ ਪਵਨ ਗੁਪਤਾ ਵਾਸੀ ਸਿਟੀ ਸੈਂਟ ਅਪਾਰਟਮੈਂਟ ਤੀਜੀ ਮੰਜਿਲ ਨੇੜੇ 22 ਨੰਬਰ ਫਾਟਕ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ 138 ਐੱਨ. ਆਈ. ਐਕਟ ਤਹਿਤ ਸਿਕਾਇਤ ਦਰਜ ਸੀ। ਇਸ ਮਾਮਲੇ ’ਚ ਅਦਾਲਤ ਨੇ ਗੌਤਮ ਕੁਮਾਰ ਨੂੰ 28 ਅਗਸਤ 2023 ਨੂੰ ਪੀ. ਓ. ਕਰਾਰ ਦਿੱਤਾ ਸੀ। ਉਕਤ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ’ਚ ਜਸਪਾਲ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਸੁਰੇਸ਼ ਕੁਮਾਰ, ਸੁਰਜੀਤ ਕੁਮਾਰ ਅਤੇ ਅਮਰਜੀਤ ਸਿੰਘ (ਸਾਰੇ ਏ. ਐੱਸ. ਆਈ.) ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।

ਇਹ ਵੀ ਪੜ੍ਹੋ:  ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

Anuradha

This news is Content Editor Anuradha