ਪੀ. ਓ. ਸਟਾਫ਼ ਨੇ ਚਾਰ ਭਗੋੜਿਆਂ ਨੂੰ ਕੀਤਾ ਗ੍ਰਿਫ਼ਤਾਰ
Thursday, Dec 26, 2024 - 06:52 PM (IST)
ਪਟਿਆਲਾ (ਬਲਜਿੰਦਰ)- ਪੀ. ਓ. ਸਟਾਫ਼ ਦੀ ਪੁਲਸ ਨੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਚਾਰ ਭਗੋੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਕੇਸ ਵਿਚ ਗੁਰਦਾਸ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਜੋਗੀਪੁਰ ਥਾਣਾ ਸਨੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਥਾਣਾ ਸਦਰ ਰਾਜਪੁਰਾ ਵਿਖੇ ਕੇਸ ਦਰਜ ਹੈ। ਜਿਸ ਵਿਚ ਮਾਣਯੋਗ ਅਦਾਲਤ ਨੇ ਗੁਰਦਾਸ ਸਿੰਘ ਨੂੰ 25 ਅਕਤੂਬਰ 2023 ਨੂੰ ਪੀ. ਓ.ਕਰਾਰ ਦਿੱਤਾ ਸੀ।
ਦੂਜੇ ਕੇਸ ਵਿਚ ਜੂਏਬ ਖਾਨ ਪੁੱਤਰ ਸਫੀਕ ਖਾਨ ਵਾਸੀ ਬਾਬਾ ਸ੍ਰੀ ਚੰਦ ਕਾਲੋਨੀ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ 138 ਐੱਨ. ਆਈ. ਐਕਟ ਤਹਿਤ ਸ਼ਿਕਾਇਤ ਦਰਜ ਹੈ ਅਤੇ ਇਸ ਮਾਮਲੇ ਵਿਚ ਜੂਏਬ ਖਾਨ ਨੂੰ ਮਾਣਯੋਗ ਅਦਾਲਤ ਨੇ 28 ਅਗਸਤ 2024 ਨੂੰ ਪੀ. ਓ. ਕਰਾਰ ਦਿੱਤਾ ਸੀ। ਤੀਜੇ ਕੇਸ ਵਿਚ ਸੁਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਡੀ. ਐੱਮ. ਡਬਲਿਊ. ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਆਰਬਨ ਅਸਟੇਟ ਵਿਖੇ 138 ਐੱਨ. ਆਈ. ਐਕਟ ਦੇ ਤਹਿਤ ਕੇਸ ਦਰਜ ਹੈ। ਜਿਸ ਵਿਚ ਮਾਣਯੋਗ ਅਦਾਲਤ ਨੇ ਸੁਰਜੀਤ ਸਿੰਘ ਨੂੰ 6 ਅਪ੍ਰੈਲ 2024 ਨੂੰ ਪੀ. ਓ.ਕਰਾਰ ਦਿੱਤਾ ਸੀ।
ਇਹ ਵੀ ਪੜ੍ਹੋ- 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਵਿਦੇਸ਼ ਜਾ ਕੇ ਪਤੀ ਨੇ ਚਾੜ੍ਹਿਆ ਚੰਨ, ਵੇਖ ਪੂਰੇ ਟੱਬਰ ਦੇ ਉੱਡੇ ਹੋਸ਼
ਚੌਥੇ ਕੇਸ ਵਿਚ ਜਸਵਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਕੂਕਾ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਖ਼ਿਲਾਫ਼ ਥਾਣਾ ਸਦਰ ਪਟਿਆਲਾ ਵਿਖੇ 138 ਐੱਨ. ਆਈ. ਐਕਟ ਦੇ ਤਹਿਤ ਕੇਸ ਦਰਜ ਹੈ। ਇਸ ਮਾਮਲੇ ਵਿਚ ਜਸਵਿੰਦਰ ਸਿੰਘ ਨੂੰ ਮਾਣਯੋਗ ਅਦਾਲਤ ਨੇ 19 ਜਨਵਰੀ 2024 ਨੂੰ ਪੀ. ਓ. ਕਰਾਰ ਦਿੱਤਾ ਸੀ। ਉਕਤ ਭਗੋਡ਼ਿਆਂ ਨੂੰ ਗ੍ਰਿਫਤਾਰ ਕਰਨ ਵਿਚ ਏ. ਐੱਸ. ਆਈ. ਜਸਪਾਲ ਸਿੰਘ, ਏ. ਐੱਸ. ਆਈ. ਦਲਜੀਤ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੰਘ ਅਤੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e