ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਜਹਿਰ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ

04/21/2020 6:05:11 PM

ਭਾਦਸੋਂ (ਅਵਤਾਰ/ਭੰਗੂ): ਥਾਣਾ ਭਾਦਸੋਂ ਅਧੀਨ ਪੈਂਦੇ ਪਿੰਡ ਨਾਨੋਵਾਲ ਦੇ ਇਕ ਵਿਅਕਤੀ ਵਲੋਂ ਜਹਿਰ ਖਾ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਉਰਫ ਕਾਲਾ ਪੁੱਤਰ ਲੇਟ ਕਸ਼ਮੀਰ ਸਿੰਘ ਉਮਰ ਕਰੀਬ 40 ਸਾਲ ਵਾਸੀ ਨਾਨੋਵਾਲ ਨੇ ਆਪਣੀ ਮੋਟਰ 'ਤੇ ਜਾ ਕੇ ਜਹਿਰੀਲੀ ਦਵਾਈ ਪੀ ਲਈ, ਜਿਸ ਨੂੰ ਸਿਵਲ ਹਸਪਤਾਲ ਭਾਦਸੋਂ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ।

ਜਾਂਚ ਅਧਿਕਾਰੀ ਏ.ਐੱਸ.ਆਈ ਮੇਵਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਕਮਲਜੀਤ ਕੌਰ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਤਨੀ ਦੇ ਬਿਆਨਾ ਮੁਤਾਬਕ ਮ੍ਰਿਤਕ ਕਾਫੀ ਦੇਰ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ।


Shyna

Content Editor

Related News