ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਔਰਤ ਨੇ ਨਿਗਲਿਆ ਜ਼ਹਿਰ, ਮੌਤ

Saturday, Dec 04, 2021 - 02:17 AM (IST)

ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਔਰਤ ਨੇ ਨਿਗਲਿਆ ਜ਼ਹਿਰ, ਮੌਤ

ਚੰਡੀਗੜ੍ਹ (ਸੰਦੀਪ)- ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵੀਰਵਾਰ ਦੁਪਹਿਰ ਇਕ ਔਰਤ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਸ ਨੂੰ ਸੈਕਟਰ-16 ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਫਿਲੌਰ ਦੀ ਰਹਿਣ ਵਾਲੀ ਰਾਜਿੰਦਰ ਕੌਰ (62) ਵਜੋਂ ਹੋਈ ਹੈ। ਸੈਕਟਰ-3 ਥਾਣਾ ਪੁਲਸ ਨੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ’ਚ ਸਾਹਮਣੇ ਆਇਆ ਕਿ ਪ੍ਰਾਪਰਟੀ ਵਿਵਾਦ ਕਾਰਨ ਰਾਜਿੰਦਰ ਕੌਰ ਮੁੱਖ ਮੰਤਰੀ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੀ ਸੀ ਪਰ ਮੁਲਾਕਾਤ ਨਾ ਹੋਣ ’ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉੱਥੇ ਹੀ ਸ਼ੁੱਕਰਵਾਰ ਪੋਸਟਮਾਰਟਮ ਤੋਂ ਬਾਅਦ ਪੁਲਸ ਨੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।

ਇਹ ਖ਼ਬਰ ਪੜ੍ਹੋ- SL v WI : ਸ਼੍ਰੀਲੰਕਾ ਨੇ ਵਿੰਡੀਜ਼ ਨੂੰ ਟੈਸਟ ਸੀਰੀਜ਼ 'ਚ 2-0 ਨਾਲ ਕੀਤਾ ਕਲੀਨ ਸਵੀਪ


ਜਾਣਕਾਰੀ ਅਨੁਸਾਰ ਰਾਜਿੰਦਰ ਕੌਰ ਦਾ ਆਪਣੇ ਰਿਸ਼ਤੇਦਾਰਾਂ ਦੇ ਨਾਲ ਪ੍ਰਾਪਰਟੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਹ ਬੇਹੱਦ ਪ੍ਰੇਸ਼ਾਨ ਸੀ। ਇਸ ਸਬੰਧੀ ਹੀ ਉਹ ਵੀਰਵਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਇਨਸਾਫ਼ ਦੀ ਗੁਹਾਰ ਲਾਉਣ ਲਈ ਸੈਕਟਰ-2 ਸਥਿਤ ਮੁੱਖ ਮੰਤਰੀ ਘਰ ਦੇ ਬਾਹਰ ਪਹੁੰਚੀ ਸੀ। ਸੁਰੱਖਿਆ ਕਰਮਚਾਰੀਆਂ ਨੂੰ ਮੁਲਾਕਾਤ ਕਰਵਾਏ ਜਾਣ ਦੀ ਬੇਨਤੀ ਕੀਤੀ ਪਰ ਮੁੱਖ ਮੰਤਰੀ ਨੂੰ ਨਹੀਂ ਮਿਲਣ ਦਿੱਤਾ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪਖਾਨੇ ’ਚ ਜਾ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪਖਾਨੇ ਤੋਂ ਬਾਹਰ ਆਉਣ ਤੋਂ ਬਾਅਦ ਔਰਤ ਬੇਸੁਧ ਹੋ ਕੇ ਸੜਕ ’ਤੇ ਡਿੱਗ ਗਈ। ਇਹ ਵੇਖ ਕੇ ਸੁਰੱਖਿਆ ਕਰਮਚਾਰੀਆਂ ਨੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਔਰਤ ਨੂੰ ਤੁਰੰਤ ਸੈਕਟਰ-16 ਹਸਪਤਾਲ ਲੈ ਕੇ ਗਏ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਇਹ ਖ਼ਬਰ ਪੜ੍ਹੋ- ਸਿੰਧੂ ਆਖਰੀ ਗਰੁੱਪ ਮੈਚ ਹਾਰੀ ਪਰ ਸੈਮੀਫਾਈਨਲ ਖੇਡੇਗੀ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News