40 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

9/16/2020 6:08:52 PM

ਗੁਰੂਹਰਸਹਾਏ (ਆਵਲਾ): ਸ਼ਹਿਰ ਦੇ ਨਾਲ ਲਗਦੇ ਪਿੰਡ ਸ਼ਰੀਹ ਵਾਲਾ ਬਰਾੜ ਵਿਖੇ ਚਾਲੀ ਸਾਲਾਂ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ  ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਨੌਜਵਾਨ ਨੇ ਜ਼ਹਿਰੀਲੀ ਚੀਜ਼ ਜਾ ਕੋਈ ਹੋਰ ਚੀਜ਼ ਕਿਹੜੀ ਅਤੇ ਕਿਉਂ ਖਾਧੀ ਇਸ ਦੇ ਕਾਰਨ ਦਾ ਪਤਾ ਨਹੀ ਲੱਗ ਸਕਿਆ।

ਇਹ ਵੀ ਪੜ੍ਹੋ: ਮੁੱਖ ਮੰਤਰੀ ਦਾ ਐਲਾਨ, ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ਦੇ ਕਤਲ ਦਾ ਮਾਮਲਾ ਸੁਲਝਾਇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਪਹੁੰਚੇ ਏ.ਐਸ.ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਮੰਗਲਵਾਰ ਬੀਤੀ ਰਾਤ ਚਮਕੌਰ ਸਿੰਘ ਨਾਮਕ ਨੌਜਵਾਨ ਵਿਅਕਤੀ ਜਿਸ ਦੀ ਉਮਰ  40 ਸਾਲ ਦੇ ਕਰੀਬ ਹੈ ਆਪਣੇ ਹੀ ਘਰ ਦੇ ਬਾਹਰ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ  ਪੋਸਟਮਾਟਮ  ਤੋਂ ਬਾਅਦ ਹੀ ਸਾਫ ਹੋ ਸਕੇਗਾ ਕਿ ਉਸ ਨੇ ਕਿਸ ਪ੍ਰਕਾਰ ਦੀ ਕਿਹੜੀ ਜ਼ਹਿਰੀਲੀ ਦਵਾਈ ਪੀਤੀ ਸੀ।ਅਤੇ ਉਨ੍ਹਾਂ ਕਿਹਾ ਕਿ 174 ਦੀ  ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਲਾਪਤਾ ਵਿਆਹੁਤਾ ਦੀ ਲਾਸ਼ ਰਜਬਾਹੇ 'ਚੋਂ ਮਿਲਣ ਕਾਰਨ ਫ਼ੈਲੀ ਸਨਸਨੀ; ਪਰਿਵਾਰ ਨੇ ਪਤੀ ਸਿਰ ਮੜਿਆ ਦੋਸ਼


Shyna

Content Editor Shyna