ਗਲਤੀ ਨਾਲ ਪੀਤੀ ਜ਼ਹਿਰੀਲੀ ਦਵਾਈ, ਮੌਤ

08/22/2019 12:22:49 AM

ਮੋਗਾ, (ਅਜ਼ਾਦ)- ਬਾਬਾ ਨੰਦ ਸਿੰਘ ਨਗਰ ਮੋਗਾ ਨਿਵਾਸੀ ਪ੍ਰਵਾਸੀ ਵਿੱਕੀ (25) ਜੋ ਦੋ ਬੱਚਿਆਂ ਦਾ ਪਿਤਾ ਸੀ, ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਣ ਉਸਦੀ ਮੌਤ ਹੋ ਗਈ। ਇਸ ਸਬੰਧ ਵਿਚ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਹੌਲਦਾਰ ਸੁਖਦੇਵ ਸਿੰਘ ਵਲੋਂ ਮ੍ਰਿਤਕ ਦੀ ਪਤਨੀ ਪ੍ਰਵੀਨ ਕੌਰ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਸੂਤਰਾਂ ਦੇ ਅਨੁਸਾਰ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸਦਾ ਪਤੀ ਵਿੱਕੀ ਪੁੱਤਰ ਗੋਬਿੰਦ ਸਿੰਘ ਜੋ ਹੋਟਲ ’ਤੇ ਕੰਮ ਕਰਦਾ ਸੀ। ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨ ਉਸਨੇ ਗਲਤੀ ਨਾਲ ਕੋਈ ਜ਼ਹਿਰੀਲੀ ਦਵਾਈ ਲਈ। ਜਿਸ ਕਾਰਣ ਉਸਦੀ ਹਾਲਤ ਵਿਗਡ਼ ਗਈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਉਥੇ ਉਸਨੇ ਦਮ ਤੋਡ਼ ਦਿੱਤਾ। ਹੌਲਦਾਰ ਸੁਖਦੇਵ ਸਿੰਘ ਨੇ ਕਿਹਾ ਕਿ ਲਾਸ਼ ਦਾ ਅੱਜ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਗਿਆ।


Bharat Thapa

Content Editor

Related News