ਸਹੁਰੇ ਪਰਿਵਾਰ ਤੋਂ ਤੰਗ ਆ ਕੇ ਵਿਆਹੁਤਾ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ

02/22/2020 1:54:02 PM

ਜਲਾਲਾਬਾਦ (ਨਿਖੰਜ,ਜਤਿੰਦਰ ): ਪਿੰਡ ਚੱਕ ਲਮੋਚੜ੍ਹ ਊਰਫ ਮੁਰਕ ਵਾਲਾ ਦੀ ਵਿਆਹੁਤਾ ਔਰਤ ਨੇ ਘਰੇਲੂ ਵੰਡ-ਵੰਡਾਰੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਨੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ.ਐੱਚ.ਓ. ਜਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਆਹਲ ਬੋਦਲਾ ਨੇ ਦੱਸਿਆ ਕਿ ਉਸ ਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਪਿੰਡ ਚੱਕ ਲਮੋਚੜ੍ਹ ਊਰਫ ਮੂਰਕ ਵਾਲਾ ਦੇ ਵਿਅਕਤੀ ਲਖਵਿੰਦਰ ਸਿੰਘ ਨਾਲ 5 ਸਾਲ ਪਹਿਲਾ ਹੋਇਆ ਸੀ ਅਤੇ ਅਕਸਰ ਹੀ ਉਸਦਾ ਸਹੁਰਾ ਪਰਿਵਾਰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਐਸ.ਐਚ.ਓ. ਨੇ ਅੱਗੇ ਦੱਸਿਆ ਕਿ ਬੀਤੀ 20 ਫਰਵਰੀ ਨੂੰ ਮ੍ਰਿਤਕ ਦੇ ਸਹੁਰੇ ਪਰਿਵਾਰ ਨੇ ਘਰੇਲੂ ਵੰਡ ਵੰਡਾਰੇ ਨੂੰ ਲੈ ਕੇ ਲੜਾਈ ਝਗੜਾ ਕੀਤਾ ਅਤੇ ਜਿਸ ਤੋਂ ਮ੍ਰਿਤਕ ਔਰਤ ਅਮਨਦੀਪ ਕੌਰ ਨੇ ਤੰਗ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਉਸਦੀ ਮੌਕੇ 'ਤੇ ਮੌਤ ਹੋ ਗਈ ਅਤੇ ਪੁਲਸ  ਵਲੋਂ ਮ੍ਰਿਤਕ ਦੇਹ ਦਾ ਪੋਸਟਮਾਰਟ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ, ਜਿਸਦੇ ਆਧਾਰ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਵਿਅਕਤੀ ਚੰਨਣ ਸਿੰਘ , ਛਿੰਦਰਪਾਲ ਕੌਰ ਪਤਨੀ ਚੰਨਣ ਸਿੰਘ, ਮਨਜੀਤ ਸਿੰਘ ਪੁੱਤਰ ਚੰਨਣ ਸਿੰਘ, ਅਮਨਦੀਪ ਕੌਰ ਪਤਨੀ ਮਨਜੀਤ ਸਿੰਘ ਵਾਸੀਆਨ ਚੱਕ ਲਮੋਚੜ ਊਰਫ ਮੁਰਕ ਵਾਲਾ ਦੇ ਖਿਲਾਫ ਅਧੀਨ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।


Shyna

Content Editor

Related News