ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ

01/25/2020 4:43:46 PM

ਮੋਗਾ (ਸੰਜੀਵ): 22 ਸਾਲਾ ਨੌਜਵਾਨ ਵਲੋਂ ਜ਼ਹਿਰੀਲੀ ਦਵਾਈ ਪੀਣ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਅ ਹੈ। ਜਾਣਕਾਰੀ ਮਤਾਬਕ ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਥਾਣਾ ਕੋਟ ਈਸੇ ਖਾਂ ਨੇ ਦੱਸਿਆ ਕਿ ਕੱਲ੍ਹ ਦੁਪਹਿਰ ਨੌਜਵਾਨ ਕੁਲਦੀਪ ਸਿੰਘ ਪੁੱਤਰ ਸਰਦੂਲ ਸਿੰਘ ਨਿਵਾਸੀ ਜਗਰਾਜ ਕਾਲੋਨੀ ਧਰਮਪੁਰ ਰੋਡ ਕੋਟ ਈਸੇ ਖਾਂ ਘਰ 'ਚ ਇਕੱਲਾ ਸੀ ਅਤੇ ਕਾਫੀ ਦਿਨਾਂ ਤੋਂ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ, ਕਿਉਂਕਿ ਕਿਸੇ ਕੇਸ ਦੇ ਸਿਲਸਿਲੇ 'ਚ ਉਸ ਦੇ ਪਿਤਾ ਨੂੰ ਜੇਲ ਹੋ ਗਈ ਸੀ, ਜਿਸ ਦੇ ਚੱਲਦੇ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ।

ਰਿਸ਼ਤੇਦਾਰਾਂ ਉਸ ਨੂੰ ਕੋਟ ਈਸੇ ਖਾਂ ਦੇ ਇਕ ਨਿੱਜੀ ਹਸਪਤਾਲ 'ਚ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਕੁਲਦੀਪ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਿਸ 'ਤੇ ਪੁਲਸ ਨੇ ਕੱਲ੍ਹ ਮ੍ਰਿਤਕ ਦੇ ਲਾਸ਼ ਨੂੰ ਮਥੁਰਾਦਾਸ ਸਰਕਾਰੀ ਹਸਪਤਾਲ ਮੋਗਾ ਦੀ ਮੋਰਚਰੀ 'ਚ ਰਖਵਾਇਆ ਸੀ ਅਤੇ ਅੱਜ ਉਸ ਦੇ ਭਰਾ ਬਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਤੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।


Shyna

Content Editor

Related News