ਫਿਰੋਜ਼ਪੁਰ ਪੁਲਸ ਨੇ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਹਥਿਆਰਾਂ ਦੇ ਨਾਲ ਕੀਤਾ ਗ੍ਰਿਫ਼ਤਾਰ, 4 ਲੁਟੇਰੇ ਫ਼ਰਾਰ

08/20/2021 3:57:09 PM

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸਦਰ ਦੀ ਪੁਲਸ ਨੇ ਐੱਸ.ਐੱਚ.ਓ. ਸਬ-ਇੰਸਪੈਕਟਰ ਚਰਨਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਚੋਰ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ 4 ਲੁਟੇਰੇ ਅਜੇ ਵੀ ਫਰਾਰ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ। ਆਯੋਜਿਤ ਪੱਤਰਕਾਰ ਸੰਮੇਲਨ ’ਚ ਇਹ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਇਨਵੈਸਟੀਗੇਸ਼ਨ ਰਤਨ ਸਿੰਘ ਬਰਾੜ ਅਤੇ ਡੀ.ਐੱਸ.ਪੀ. ਸਿਟੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਸਦਰ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਚਰਨਜੀਤ ਸਿੰਘ ਰੰਧਾਵਾ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਫਿਰੋਜ਼ਪੁਰ ਸ਼ਹਿਰ ਅਤੇ ਦਿਹਾਤੀ ਖ਼ੇਤਰ ਵਿਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰ ਕੁਲਵਿੰਦਰ ਸਿੰਘ ਉਰਫ ਗਿੰਦੀ ਪੁੱਤਰ ਬੰਤਾ ਸਿੰਘ ਵਾਸੀ ਗੋਖੀ ਵਾਲਾ, ਹਰੀਸ਼ ਕੁਮਾਰ ਪੁੱਤਰ ਮੰਗਲ ਸਿੰਘ ਵਾਸੀ ਹਬੀਬ ਵਾਲਾ ਅਤੇ ਕੁਲਦੀਪ ਸਿੰਘ ਉਰਫ ਦੀਪਾ ਪੁੱਤਰ ਮੁਖਤਿਆਰ ਸਿੰਘ ਵਾਸੀ ਪੋਜੋ ਕੇ, ਗੇਜਾ ਪੁੱਤਰ ਸੁੱਖਾ ਸਿੰਘ ਵਾਸੀ ਨੋਰੰਗ ਕੇ ਸਿਆਲ, ਗੱਬਰ ਪੁੱਤਰ ਨਾ-ਮਲੂਮ ਵਾਸੀ ਪਿੰਡ ਨੂੰ ਨੌਰੰਗ ਕੇ ਸਿਆਲ ਅਤੇ 2 ਅਣਪਛਾਤੇ ਵਿਅਕਤੀ ਹਥਿਆਰਾਂ ਦੇ ਨਾਲ ਲੈਸ ਹੋ ਕੇ ਪਿੰਡ ਮਧਰੇ ਦੇ ਸ਼ਮਸ਼ਾਨਘਾਟ ਵਿਚ ਕਿਸੇ ਵਿਸ਼ੇਸ਼ ਜਗ੍ਹਾ ’ਤੇ ਡਾਕਾ ਮਾਰਨ ਦੀ ਯੋਜਨਾ ਬਣਾ ਰਹੇ ਹਨ।

PunjabKesari

ਇਸ ਗੁਪਤ ਸੂਚਨਾ ਦੇ ਆਧਾਰ ’ਤੇ ਐੱਸ.ਐੱਚ.ਓ. ਅਤੇ ਏ.ਐਸ.ਆਈ. ਬਲਵਿੰਦਰ ਸਿੰਘ ਏ.ਐਸ.ਆਈ. ਸੁਖਦੇਵ ਸਿੰਘ, ਏ.ਐਸ.ਆਈ. ਗੁਰਨਾਮ ਸਿੰਘ ਦੀਆਂ 3 ਪਾਰਟੀਆਂ ਬਣਾ ਕੇ ਰੇਡ ਕੀਤਾ ਗਿਆ ਅਤੇ ਲੁਟੇਰਾ ਗਿਰੋਹ ਦੇ ਮੈਂਬਰ ਕੁਲਵਿੰਦਰ ਸਿੰਘ ਉਰਫ ਗਿੰਦੀ, ਕੁਲਦੀਪ ਸਿੰਘ ਉਰਫ਼ ਦੀਪਾ, ਹਰੀਸ਼ ਕੁਮਾਰ ਪੁੱਤਰ ਮੰਗਲ ਸਿੰਘ ਵਾਸੀ ਹਬੀਬ ਵਾਲਾ ਨੂੰ ਕਾਬੂ ਕੀਤਾ, ਜਿਨ੍ਹਾਂ ਤੋਂ ਇਕ 315 ਬੋਰ ਦਾ ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸ, ਇਕ ਵੱਡਾ ਲੋਹੇ ਦਾ ਕਾਪਾ ਤੇ ਇਕ ਵੱਡੀ ਕਿਰਚ ਬਰਾਮਦ ਹੋਈ। ਏ.ਐਸ.ਆਈ. ਰਤਨ ਸਿੰਘ ਬਰਾੜ ਨੇ ਦੱਸਿਆ ਕਿ 3 ਪੁਲਸ ਪਾਰਟੀਆਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਲੁਟੇਰਿਆਂ ਦਾ ਕ੍ਰਿਮੀਨਲ ਰਿਕਾਰਡ ਚੈੱਕ ਕਰਵਾਇਆ ਗਿਆ,ਜਿਨ੍ਹਾਂ ਤੋਂ ਪਤਾ ਚੱਲਿਆ ਕਿ ਕੁਲਵਿੰਦਰ ਸਿੰਘ ਉਰਫ਼ ਗਿੰਦੀ ਬਹੁਤ ਵੱਡਾ ਕ੍ਰਿਮੀਨਲ ਹੈ ਅਤੇ ਉਸ ’ਤੇ ਅਸਲਾ ਐਕਟ, ਚੋਰੀ, ਗਿਰੋਹ ਬੰਦੀ ਅਤੇ ਜੇਲ੍ਹ ’ਚ ਮੋਬਾਇਲ ਫੋਨ ਰੱਖਣ ਆਦਿ ਦੇ ਦੋਸ਼ ਹੇਠ ਮੁਕੱਦਮੇ ਮੁਕੱਦਮੇ ਚੱਲ ਰਹੇ ਹਨ, ਜੋ ਹੁਣ ਤਕ ਇਸਦੇ ਖ਼ਿਲਾਫ਼ 6 ਅਪਰਾਧਿਕ ਮਾਮਲੇ ਚੱਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀਆਂ ਦਾ ਵੀ ਰਿਕਾਰਡ ਚੈੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਗਿੰਦੀ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਚੋਰੀ ਕੀਤੇ ਦੋ ਐਕਟਿਵਾ ਸਕੂਟਰ ਅਤੇ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤੇ ਹਨ। ਐਸਪੀ ਰਤਨ ਸਿੰਘ ਅਤੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਵੱਲੋਂ ਇਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਅਤੇ ਇਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।


Shyna

Content Editor

Related News