ਹਜ਼ਾਰਾਂ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ 3 ਨੌਜਵਾਨ ਕਾਬੂ

Tuesday, Mar 10, 2020 - 05:33 PM (IST)

ਹਜ਼ਾਰਾਂ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ 3 ਨੌਜਵਾਨ ਕਾਬੂ

ਬੁਢਲਾਡਾ (ਬਾਂਸਲ) : ਪੁਲਸ ਵੱਲੋਂ ਨਸ਼ੇ ਦੇ ਸੌਦਾਰਗਾਂ ਦੀ ਪੈੜ ਨੂੰ ਨਪਦਿਆਂ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਗਈ ਜਦੋਂ ਹਜ਼ਾਰਾਂ ਦੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਣੇ 3 ਵਿਅਕਤੀਆਂ ਨੂੰ ਕਾਬੂ ਕੀਤਾ। ਐੱਸ. ਐੱਚ. ਓ. ਸਿਟੀ ਬੁਢਲਾਡਾ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ 15 ਫਰਵਰੀ ਨੂੰ ਸੈਂਕੜੇ ਗੋਲੀਆਂ ਸਮੇਤ ਗ੍ਰਿਫਤਾਰ ਕੀਤੇ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ। ਇਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਸਬ ਇੰਸਪੈਕਟਰ ਪਰਮਿੰਦਰ ਕੌਰ ਨੇ ਸੰਗਰੂਰ ਜ਼ਿਲੇ ਦੇ ਪਿੰਡ ਗਦੜਿਆਣੀ ਤੋਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ ਨੂੰ 500 ਗੋਲੀਆਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੀ ਨਿਸ਼ਾਨਦੇਹੀ 'ਤੇ ਰਸਤੇ 'ਚ ਆਉਦੇ ਪਿੰਡ ਕਿਸ਼ਨਗੜ੍ਹ ਤੋਂ ਸੁਖਚੈਨ ਸਿੰਘ ਚੈਨਾ ਅਤੇ ਜਗਦੀਪ ਸਿੰਘ ਹੈਪੀ ਨੂੰ ਸ਼ੱਕੀ ਹਾਲਾਤ 'ਚ ਰੋਕਿਆ ਤਾਂ ਇੰਨਾ ਤੋਂ 6000 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 68 ਹਜ਼ਾਰ ਡਰੱਗ ਮਨੀ ਸਮੇਤ ਮੋਟਰਸਾਈਕਲ ਬਰਾਮਦ ਕੀਤਾ|ਗਿਆ।

ਉਨ੍ਹਾਂ ਦੱਸਿਆ ਕਿ ਪੁਲਸ ਦੀ ਸਖਤ ਮੁੱਸ਼ਕਤ ਤੋਂ ਬਾਅਦ ਨਸ਼ੇ ਦੇ ਸੌਦਾਗਰਾਂ ਦੀ ਪੈੜ ਨੂੰ ਨੱਪਿਆ ਗਿਆ। ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ. ਮਾਨਸਾ ਡਾ. ਨਰਿੰਦਰ ਭਾਰਗਵ ਦੀ ਰਹਿਨੁਮਾਈ ਹੇਠ ਹੋਰ ਖੁਲਾਸੇ ਵੀ ਜਲਦ ਸਾਹਮਣੇ ਆਉਣਗੇ। ਉਨ੍ਹਾਂ ਦੱਸਿਆ ਕਿ ਜ਼ਿਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


author

Anuradha

Content Editor

Related News