11,600 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ

Monday, Jul 03, 2023 - 06:20 PM (IST)

ਸੰਗਰੂਰ (ਸਿੰਗਲਾ) : ਨਸ਼ਾ ਸਮੱਗਲਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਸੰਗਰੂਰ ਪੁਲਸ ਦੀ ਸੀ. ਆਈ. ਏ. ਟੀਮ ਵੱਲੋਂ ਨਸ਼ਾ ਵੇਚਣ ਵਾਲੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 11,600 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੁਰਿੰਦਰ ਲਾਂਬਾ ਐੱਸ. ਐੱਸ. ਪੀ. ਸੰਗਰੂਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਸੰਗਰੂਰ ਪੁਲਸ ਦੀ ਸੀ. ਆਈ. ਏ. ਟੀਮ ਵੱਲੋਂ ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 11,600 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।

ਲਾਂਬਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਪਲਵਿੰਦਰ ਸਿੰਘ ਚੀਮਾ ਐੱਸ. ਪੀ. (ਡੀ) ਸੰਗਰੂਰ ਅਤੇ ਕਰਨ ਸਿੰਘ ਸੰਧੂ ਡੀ. ਐੱਸ. ਪੀ. (ਡੀ) ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਅਮਰੀਕ ਸਿੰਘ ਇੰਚਾਰਜ ਸੀ. ਆਈ. ਏ. ਬਹਾਦਰ ਸਿੰਘ ਵਾਲਾ ਦੀ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਥਾਣੇਦਾਰ ਜਸਵਿੰਦਰ ਸਿੰਘ ਨੇ ਦੌਰਾਨ ਨਾਕਾਬੰਦੀ ਬਾ-ਹੱਦ ਨੇੜੇ ਪੁਲ ਸੂਆ ਪਿੰਡ ਗਦੜਿਆਈ ਤੋਂ ਸੁਖਵਿੰਦਰ ਸਿੰਘ ਉਰਫ ਕਰਮਾ ਪਿੰਡ ਹਰਿਆਉ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋ 11,600 ਨਸ਼ੇ ਵਾਲੀਆਂ ਗੋਲੀਆ ਬਰਾਮਦ ਕੀਤੀਆਂ। ਮੁਲਜ਼ਮ ਦਾ ਪੁਲਸ ਰਿਮਾਂਡ ਹਾਸਲ ਕਰਕੇ ਬਰਾਮਦ ਸ਼ੁਦਾ ਨਸ਼ੇ ਵਾਲੀਆਂ ਗੋਲੀਆਂ ਦੀ ਸਮੱਗਲਰਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।


Gurminder Singh

Content Editor

Related News