ਪੁਲਸ ਨੂੰ ਮਿਲੀ ਸਫਲਤਾ, ਰਾਜਸਥਾਨ ਦਾ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

Saturday, Dec 27, 2025 - 06:29 PM (IST)

ਪੁਲਸ ਨੂੰ ਮਿਲੀ ਸਫਲਤਾ, ਰਾਜਸਥਾਨ ਦਾ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਕੋਟਕਪੂਰਾ (ਨਰਿੰਦਰ) : ਜ਼ਿਲਾ ਪੁਲਸ ਮੁਖੀ ਡਾ.ਪ੍ਰਗਿਆ ਜੈਨ ਵੱਲੋਂ ਨਸ਼ਿਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ’ਤੇ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਨਵਦੀਪ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਨੈਸ਼ਨਲ ਹਾਈਵੇਅ 54 ਤੋਂ ਸਾਈ ਮੰਦਰ ਰੋਡ ਕੋਟਕਪੂਰਾ ਨੂੰ ਜਾਣ ਲੱਗੇ ਤਾਂ ਸੜਕ ਕਿਨਾਰੇ ਪਏ ਪੱਥਰ ’ਤੇ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ, ਜਿਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੇ ਇਕ ਲਿਫਾਫੇ ਨੂੰ ਜ਼ਮੀਨ ''ਤੇ ਸੁੱਟ ਦਿੱਤਾ। 

ਇਸ ਦੌਰਾਨ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ''ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸਦਾ ਨਾਂ ਪਤਾ ਪੁੱਛਿਆ ਅਤੇ ਉਸ ਵੱਲੋਂ ਜ਼ਮੀਨ ''ਤੇ ਸੁੱਟ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 6.19 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀ ਪ੍ਰਦੀਪ ਕੁਮਾਰ ਵਾਸੀ ਹਨੂੰਮਾਨਗੜ੍ਹ (ਰਾਜਸਥਾਨ) ਹਾਲ ਆਬਾਦ ਤਲਵੰਡੀ ਭਾਈ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਗਈ।


author

Gurminder Singh

Content Editor

Related News