ਪੁਲਸ ਨੇ ਹੈਰੋਇਨ ਸਮੇਤ ਇਕ ਨੂੰ ਕੀਤਾ ਕਾਬੂ
Friday, Jan 09, 2026 - 06:19 PM (IST)
ਨਾਭਾ (ਖੁਰਾਣਾ) : ਥਾਣਾ ਸਦਰ ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਬਿਕਰਮਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਕੁਲਵੀਰ ਸਿੰਘ ਸਮੇਤ ਪੁਲਸ ਪਾਰਟੀ ਗਸਤ ਦੌਰਾਨ ਪਿੰਡ ਥੂਹੀ ਨਹਿਰ ਪੁੱਲ ਕੋਲ ਮੌਜੂਦ ਸੀ।
ਇਸ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ / ਚਿੱਟਾ ਬਰਾਮਦ ਹੋਇਆ ਪੁਲਸ ਨੇ ਮੁਲਜ਼ਮ ਖਿਲਾਫ ਐੱਨ.ਡੀ.ਪੀ.ਐਸ ਐਕਟ ਦੇ ਤਹਿਤ ਮੁਕਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
