ਨਸ਼ੇ ਵਾਲੇ ਪਦਾਰਥਾਂ ਸਮੇਤ 13 ਵਿਅਕਤੀ ਕੀਤੇ ਪੁਲਸ ਨੇ ਕਾਬੂ

09/17/2021 6:10:16 PM

ਮਾਨਸਾ (ਸੰਦੀਪ ਮਿੱਤਲ): ਜ਼ਿਲ੍ਹਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 13 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 900 ਨਸ਼ੀਲੀਆਂ ਗੋਲੀਆਂ, 43 ਨਸ਼ੀਲੀਆਂ ਸੀਸ਼ੀਆਂ, 25 ਲੀਟਰ ਲਾਹਣ ਅਤੇ 94 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲ ਬਰਾਮਦ ਕੀਤੇ ਹਨ।

ਜ਼ਿਲ੍ਹਾ ਪੁਲਸ ਮੁਖੀ ਡਾ. ਨਰਿੰਵ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਸ ਨੇ ਦਿਨੇਸ਼ ਕੁਮਾਰ ਉਰਫ ਦੀਨੂ ਪੁੱਤਰ ਜਤਿੰਦਰ ਸਿੰਘ ਵਾਸੀ ਬਰਨਾਲਾ ਅਤੇ ਹਰਦੀਪ ਸਿੰਘ ਉਰਫ ਦੀਪ ਪੁੱਤਰ ਗੁਰਨੈਬ ਸਿੰਘ ਵਾਸੀ ਪਿੱਥੋ ਨੂੰ 35 ਨਸ਼ੀਲੀਆਂ ਸੀਸ਼ੀਆਂ ਅਤੇ 350 ਨਸ਼ੀਲੀਆਂ ਗੋਲੀਆਂ, ਥਾਣਾ ਬਰੇਟਾ ਦੀ ਪੁਲਸ ਨੇ ਬੁੱਧੂ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਬਰੇਟਾ ਨੂੰ 400 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ, ਥਾਣਾ ਜੋਗਾ ਦੀ ਪੁਲਸ ਨੇ ਗੁਰਸੇਵਕ ਸਿੰਘ ਪੁੱਤਰ ਬਿੱਕਰ ਸਿੰਘ ਅਤੇ ਮਨਪ੍ਰੀਤ ਕੌਰ ਪਤਨੀ ਗੁਰਸੇਵਕ ਸਿੰਘ ਵਾਸੀਅਨ ਜੋਗਾ ਨੂੰ ਕਾਬੂ ਕਰਕੇ 150 ਨਸ਼ੀਲੀਆਂ ਗੋਲੀਆਂ, ਥਾਣਾ ਸਿਟੀ-1 ਮਾਨਸਾ ਦੀ ਪੁਲਸ ਨੇ ਜਸਪ੍ਰੀਤ ਸਿੰਘ ਉਰਫ ਗੋਲਡੀ ਪੁੱਤਰ ਦਰਸ਼ਨ ਸਿੰਘ ਵਾਸੀ ਭੈਣੀਬਾਘਾ ਨੂੰ 8 ਨਸ਼ੀਲੀਆਂ ਸੀਸ਼ੀਆਂ ਮਾਰਕਾ ਵਿਨਸੀਰੈਕਸ, ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਸਵਰਨਦੀਪ ਸਿੰਘ ਉਰਫ ਬੱਬੀ ਪੁੱਤਰ ਜੀਤ ਸਿੰਘ ਵਾਸੀ ਕਿਸ਼ਨਗੜ੍ਹ ਫਰਮਾਹੀ ਨੂੰ ਮੋਟਰਸਾਈਕਲ ਡੀਲਕਸ ਨੰ: ਪੀਬੀ.31ਯੂ-6387 ਸਮੇਤ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਅਸਲੀ ਨਿੰਬੂ (ਹਰਿਆਣਾ), ਥਾਣਾ ਬਰੇਟਾ ਦੀ ਪੁਲਸ ਨੇ ਅਜੈ ਕੁਮਾਰ ਅਤੇ ਪਿੰਕੂ ਰਾਮ ਪੁੱਤਰਾਨ ਬਚਨ ਸਿੰਘ ਵਾਸੀਅਨ ਲਾਂਬਾ (ਹਰਿਆਣਾ) ਨੂੰ ਮੋਟਰਸਾਈਕਲ ਹੀਰੋ ਐਚ.ਐਫ.ਡੀਲਕਸ ਬਿਨਾ ਨੰਬਰੀ ਸਮੇਤ 26 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਸਿਟੀ-2 ਮਾਨਸਾ ਦੀ ਪੁਲਸ ਨੇ ਅਰਸ਼ ਕੁਮਾਰ ਪੁੱਤਰ ਅਵਤਾਰ ਸਿੰਘ ਵਾਸੀ ਮਾਨਸਾ ਨੂੰ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ), ਥਾਣਾ ਸਦਰ ਮਾਨਸਾ ਦੀ ਪੁਲਸ ਨੇ ਮਨਦੀਪ ਸਿੰਘ ਉਰਫ ਕਾਕੂ ਪੁੱਤਰ ਲੀਲਾ ਸਿੰਘ ਵਾਸੀ ਘਰਾਂਗਣਾ ਨੂੰ 10 ਬੋਤਲਾਂ ਸ਼ਰਾਬ ਨਜਾਇਜ, ਥਾਣਾ ਸਿਟੀ-2 ਮਾਨਸਾ ਦੀ ਪੁਲਸ ਨੇ ਮੰਗਾ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਮਾਨਸਾ ਨੂੰ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ, ਥਾਣਾ ਜੌੜਕੀਆਂ ਦੀ ਪੁਲਸ ਨੇ ਬਾਵਾ ਸਿੰਘ ਪੁੱਤਰ ਭਾਗ ਸਿੰਘ ਵਾਸੀ ਰਾਮਾਨੰਦੀ ਨੂੰ 25 ਲੀਟਰ ਲਾਹਣ ਸਮੇਤ ਕਾਬੂ ਕਰਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Shyna

Content Editor

Related News