ਪੁਲਸ ਨੇ ਵਾਹਨਾਂ ਦੀ ਕੀਤੀ ਚੈਕਿੰਗ, ਕੱਟੇ ਚਲਾਨ
Tuesday, Jul 22, 2025 - 05:44 PM (IST)

ਮੋਗਾ (ਆਜ਼ਾਦ) : ਅੱਜ ਧਰਮਕੋਟ ਦੇ ਮੁੱਖ ਅਫਸਰ ਭਲਵਿੰਦਰ ਸਿੰਘ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧ ਵਿਚ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਅਜੇ ਗਾਂਧੀ ਦੇ ਨਿਰਦੇਸ਼ਾਂ ’ਤੇ ਬਿਨਾਂ ਦਸਤਾਵੇਜ਼ਾਂ ਦੇ ਚੱਲਦੇ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਆਖਿਆ ਕਿ ਪੁਲਸ ਮੁਲਾਜ਼ਮਾਂ ਵਲੋਂ ਸਾਰੇ ਵਾਹਨ ਚਾਲਕਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਟਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਅਤੇ ਆਪਣੇ ਵਾਹਨਾਂ ਦੇ ਦਸਤਾਵੇਜ਼ਾਂ ਦੇ ਇਲਾਵਾ ਡਰਾਈਵਿੰਗ ਲਾਇਸੈਂਸ ਆਦਿ ਆਪਣੇ ਕੋਲ ਰੱਖਣ।
ਇਸ ਦੇ ਨਾਲ ਹੀ ਉਹ ਹੈਲਮੇਟ ਦੀ ਵਰਤੋਂ ਵੀ ਕਰਨ ਤਾਂ ਕਿ ਉਨ੍ਹਾਂ ਦੀ ਕੀਮਤੀ ਜਾਨ ਬਚ ਸਕੇ। ਉਨ੍ਹਾਂ ਬੁਲਟ ਮੋਟਰ ਸਾਈਕਲਾਂ ਦੇ ਪਟਾਕੇ ਪਾਉਣ ਵਾਲੇ ਨੌਜਵਾਨਾਂ ਨੂੰ ਵਾਰਨਿੰਗ ਦਿੰਦਿਆਂ ਆਖਿਆ ਕਿ ਉਹ ਅਜਿਹੀਆਂ ਘਟੀਆ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਕਾਬੂ ਆਉਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ।