ਪੁਲਸ ਦੀ ਵੱਡੀ ਕਾਰਵਾਈ, 1 ਔਰਤ ਸਣੇ 2 ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਡਰੱਗ ਮਨੀ ਸਣੇ ਕੀਤਾ ਕਾਬੂ
Monday, Nov 11, 2024 - 08:30 PM (IST)
ਮੋਗਾ (ਕਸ਼ਿਸ਼/ਆਜ਼ਾਦ)- ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ 'ਚ ਉਨ੍ਹਾਂ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ, ਜਦੋਂ ਨਾਰਕੋਟਿਕ ਡਰੱਗ ਸੈੱਲ ਮੋਗਾ ਅਤੇ ਥਾਣਾ ਕੋਟ ਈਸੇ ਖਾਂ ਪੁਲਸ ਨੇ ਇਕ ਔਰਤ ਸਮੇਤ ਦੋ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 168 ਗ੍ਰਾਮ ਹੈਰੋਇਨ ਦੇ ਇਲਾਵਾ 57 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ।
ਥਾਣਾ ਧਰਮਕੋਟ ਦੇ ਡੀ.ਐੱਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਜਦੋਂ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਅਮਰਜੀਤ ਸਿੰਘ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਬਲਜੀਤ ਕੌਰ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਗੁਰਜੀਤ ਕੌਰ ਨਿਵਾਸੀ ਪਿੰਡ ਦੌਲੇਵਾਲਾ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ ਅਤੇ ਉਸ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋ ਸਕਦੀ ਹੈ, ਜਿਸ ’ਤੇ ਪੁਲਸ ਪਾਰਟੀ ਨੇ ਛਾਪਾਮਾਰੀ ਕੀਤੀ ਤਾਂ ਕਥਿਤ ਮੁਲਜ਼ਮ ਘਰ ਨਹੀਂ ਮਿਲੀ। ਇਸ ਮਗਰੋਂ ਪੁਲਸ ਪਾਰਟੀਆਂ ਨੇ ਉਸ ਦੀ ਤਲਾਸ਼ ਲਈ ਛਾਪੇਮਾਰੀ ਸ਼ੁਰੂ ਕੀਤੀ ਤਾਂ ਉਸ ਨੂੰ ਬੱਸ ਅੱਡਾ ਨਿਹਾਲਗੜ੍ਹ ਕੋਲੋਂ ਜਾ ਦਬੋਚਿਆ।
ਇਹ ਵੀ ਪੜ੍ਹੋ- ਰੰਗ 'ਚ ਪੈ ਗਿਆ ਭੰਗ ; ਵਿਆਹ 'ਚ ਵਿਦਾਈ ਸਮੇਂ ਹੋ ਗਏ ਫਾ.ਇਰ, ਲਾੜੀ ਦੇ ਮੱਥੇ 'ਚ ਜਾ ਵੱਜੀ ਗੋ.ਲ਼ੀ
ਪੁਲਸ ਨੇ ਉਸ ਕੋਲੋਂ 143 ਗ੍ਰਾਮ ਹੈਰੋਇਨ ਦੇ ਇਲਾਵਾ 30 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ, ਜਿਸ ਦੇ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਰਮਨਦੀਪ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਕਥਿਤ ਮੁਲਜ਼ਮਾ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਚਾਰ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮਾ ਨੂੰ ਮਾਣਯੋਗ ਅਦਾਤਲ ਵਿਚ ਪੇਸ਼ ਕਰ ਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਕਰ ਰਹੀ ਹੈ ਕਿ ਉਕਤ ਹੈਰੋਇਨ ਕਿੱਥੋਂ ਲੈ ਕੇ ਆਈ ਸੀ ਅਤੇ ਕਿੱਥੇ ਸਪਲਾਈ ਕਰਨੀ ਸੀ।
ਇਸੇ ਤਰ੍ਹਾਂ ਨਾਰਕੋਟਿਕ ਡਰੱਗ ਸੈੱਲ ਮੋਗਾ ਦੇ ਇੰਚਾਰਜ ਇੰਸਪੈਕਟਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਬੁੱਕਣ ਵਾਲਾ ਰੋਡ ਨੇੜੇ ਚੁਰੱਸਤਾ ਬਾਈਪਾਸ ’ਤੇ ਜਾ ਰਹੇ ਸੀ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਜਸਪ੍ਰੀਤ ਸਿੰਘ ਉਰਫ ਜੈੱਡ ਬਲੈਕ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਦੇ ਇਲਾਵਾ 27 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ। ਉਸ ਦੇ ਖ਼ਿਲਾਫ਼ ਥਾਣਾ ਸਿਟੀ ਸਾਊਥ ਮੋਗਾ ਵਿਚ ਮਾਮਲਾ ਦਰਜ ਕਰ ਕੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਦਾ ਅਦਾਲਤ ਨੇ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e