ਕਾਲਾ ਬਾਜ਼ਾਰੀ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਆਇਆ ਅੱਗੇ

03/27/2020 5:14:54 PM

ਬਰਨਾਲਾ (ਵਿਵੇਕ ਸਿੰਧਵਾਨੀ): ਕਾਲਾ ਬਾਜ਼ਾਰੀ ਨੂੰ ਰੋਕਣ ਲਈ ਪੁਲਸ ਪ੍ਰਸ਼ਾਸਨ ਨੇ ਜ਼ਿਲਾ ਪੁਲਸ ਮੁਖੀ ਸੰਦੀਪ ਗੋਇਲ ਦੀ ਅਗਵਾਈ ਹੇਠ ਕਮਰਕਸ ਲਈ ਹੈ। ਜ਼ਿਲਾ ਪੁਲਸ ਮੁਖੀ ਸੰਦੀਪ ਗੋਇਲ ਨੇ 'ਜਗਬਾਣੀ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੱਲ ਤੋਂ ਡੀ.ਐਸ.ਪੀ. ਵਿਜੀਲੈਂਸ ਮਨਜੀਤ ਸਿੰਘ ਦੀ ਅਗਵਾਈ ਹੇਠ ਟੀਮਾਂ ਬਾਜ਼ਾਰ 'ਚ ਜਾਣਗੀਆਂ ਤੇ ਵੇਖਣਗੀਆਂ ਜ਼ਰੂਰੀ ਚੀਜ਼ਾਂ ਦੀ ਕਿਧਰੇ ਕੋਈ ਕਾਲਾਬਾਜ਼ਾਰੀ ਤਾਂ ਨਹੀਂ ਹੋ ਰਹੀ।

ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਲੋਕਾਂ ਨੂੰ ਜ਼ਰੂਰੀ ਚੀਜ਼ਾਂ ਵਾਜਬ ਰੇਟ ਤੇ ਮੁਹੱਈਆ ਕਰਵਾਈਆਂ ਜਾਣ ਤੇ ਕਿਸੇ ਨੂੰ ਕਾਲਾਬਾਜ਼ਾਰੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਸ੍ਰੀ ਗੋਇਲ ਨੇ ਕਿਹਾ ਜੋ ਵੀ ਵਿਅਕਤੀ ਜ਼ਰੂਰੀ ਵਸਤੂਆਂ ਦੀ ਚਾਹੇ ਉਹ ਦਵਾਈ ਹੋਵੇ, ਫਲ ਫਰੂਟ ਜਾ ਸਬਜ਼ੀ ਹੋਵੇ ਜਾਂ ਕਰਿਆਨਾ ਦੀ ਆਈਟਮ ਹੋਵੇ,ਦੀ ਕਾਲਾ ਬਾਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਅਸੀਂ ਧੰਨਵਾਦੀ ਹਾਂ ਇਨ੍ਹਾਂ ਸਾਰੇ ਲੋਕਾਂ ਦੇ ਜੋ ਇਸ ਬਿਪਤਾ ਦੀ ਘੜੀ ਵਿੱਚ ਆ ਕੇ ਲੋਕਾਂ ਨੂੰ ਜ਼ਰੂਰੀ ਸਾਮਾਨ ਮੁਹਈਆ ਕਰਵਾ ਰਹੇ ਹਨ ਪਰ ਨਾਲ ਹੀ ਉਹ ਲੋਕ ਇਸ ਇਸ ਵੇਲੇ ਲੋਕਾਂ ਦੀ ਮਜਬੂਰੀ ਦਾ ਨਾਜਾਇਜ਼ ਫਾਇਦਾ ਨਾ ਉਠਾ ਇਹ ਮਹਾਂਮਾਰੀ ਦਾ ਸਮਾਂ ਹੈ ਤੇ ਸਾਨੂੰ ਸਭ ਨੂੰ ਮਿਲ ਕੇ ਇਸ ਸੰਕਟ ਦੀ ਘੜੀ ਵਿੱਚੋਂ ਬਾਹਰ ਆਉਣਾ ਹੈ।

Shyna

This news is Content Editor Shyna