ਪੁਲਸ ਅਤੇ ਡਰੱਗ ਵਿਭਾਗ ਨੇ ਜ਼ੀਰਾ ਦੇ ਮੈਡੀਕਲ ਸਟੋਰਾਂ ਦੀ ਅਚਨਚੇਤ ਕੀਤੀ ਚੈਕਿੰਗ

04/06/2024 11:34:36 AM

ਜ਼ੀਰਾ (ਰਾਜੇਸ਼ ਢੰਡ) - ਅਗਾਮੀ ਚੋਣਾਂ ਦੌਰਾਨ ਨਸ਼ੇ ਦੀ ਵੰਡ ਅਤੇ ਵਰਤੋਂ ’ਤੇ ਕਾਬੂ ਰੱਖਣ ਲਈ ਮਾਣਯੋਗ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਪੁਲਸ ਵਿਭਾਗ ਅਤੇ ਇਲਾਕੇ ਦੇ ਡਰੱਗ ਇੰਸਪੈਕਟਰ ਜ਼ੀਰਾ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਭਾਵੇਂ ਕਿ ਇਸ ਦੌਰਾਨ ਟੀਮ ਨੂੰ ਕਿਸੇ ਵੀ ਮੈਡੀਕਲ ਸਟੋਰ ਤੋਂ ਇਤਰਾਜ਼ਯੋਗ ਦਵਾਈਆਂ ਬਰਾਮਦ ਨਹੀਂ ਹੋਈਆਂ ਪਰ ਇਸ ਚੈਕਿੰਗ ਨਾਲ ਸ਼ਹਿਰ ਵਿਚ ਸਨਸਨੀ ਫੈਲੀ ਰਹੀ। 

ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼

ਪ੍ਰਾਪਤ ਵੇਰਵਿਆਂ ਅਨੁਸਾਰ ਮੈਡੀਕਲ ਸਟੋਰਾਂ ਦੀ ਚੈਕਿੰਗ ਲਈ ਸਬੰਧਿਤ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਅਤੇ ਥਾਣਾ ਸਿਟੀ ਦੇ ਐੱਸ. ਐੱਚ. ਓ. ਕਮਲਜੀਤ ਸਿੰਘ ਰਾਏ ਸਮੇਤ ਪੁਲਸ ਪਾਰਟੀ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ’ਤੇ ਪੁੱਜੇ ਜਿਥੇ ਉਨ੍ਹਾਂ ਵਲੋਂ ਮੈਡੀਕਲ ਸਟੋਰਾਂ ’ਤੇ ਪਏ ਸਟਾਕ ਅਤੇ ਰਿਕਾਰਡ ਦਾ ਮਿਲਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਨੇ ਦੱਸਿਆ ਕਿ ਚੋਣ ਕਮਿਸ਼ਨਰ ਨੂੰ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਜ਼ੀਰਾ ਦੇ ਕੁਝ ਮੈਡੀਕਲ ਸਟੋਰਾਂ ਵਲੋਂ ਨਸ਼ੇ ਵਾਲੀਆਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਇਸ ਦੇ ਆਧਾਰ ’ਤੇ ਉਨ੍ਹਾਂ ਵਲੋਂ ਥਾਣਾ ਸਿਟੀ ਦੇ ਐੱਸ. ਐੱਚ. ਓ. ਕੰਵਲਜੀਤ ਰਾਏ ਨੂੰ ਨਾਲ ਲੈ ਕੇ 6 ਮੈਡੀਕਲ ਸਟੋਰਾਂ ’ਤੇ ਪਡ਼ਤਾਲ ਕੀਤੀ ਹੈ ਪਰ ਕਿਸੇ ਕੋਲੋਂ ਇਤਰਾਜ਼ਯੋਗ ਦਵਾਈ ਬਰਾਮਦ ਨਹੀਂ ਹੋਈ। ਇਸ ਦੌਰਾਨ ਉਨ੍ਹਾਂ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਨਸ਼ੇ ਵਾਲੀਆਂ ਦਵਾਈਆਂ ਵੇਚੀਆਂ ਜਾਂਦੀਆਂ ਹਨ ਤਾਂ ਤੁਰੰਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਇਸ ਸਮੇਂ ਉਨ੍ਹਾਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਵੀ ਤਾਡ਼ਨਾ ਕੀਤੀ ਕਿ ਜੇਕਰ ਭਵਿੱਖ ਵਿਚ ਵੀ ਕੋਈ ਵਿਅਕਤੀ ਨਸ਼ੇ ਵਾਲੀਆਂ ਦਵਾਈਆਂ ਵੇਚਦਾ ਕਾਬੂ ਆਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਸਬ ਇੰਸਪੈਕਟਰ ਇੰਦਰਜੀਤ ਕੌਰ ,ਰਜਿੰਦਰ ਸ਼ਰਮਾ ਅਤੇ ਹੋਰ ਵਿਭਾਗੀ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


rajwinder kaur

Content Editor

Related News