ਪੁਲਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
Monday, Oct 19, 2026 - 04:47 PM (IST)
ਮਲੋਟ (ਸ਼ਾਂਤ)- ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਚਲਾਈ ਜਾ ਰਹੀ ਮੁਹਿੰਮ ਤਹਿਤ ਅਸ਼ੋਕ ਮੀਨਾ, ਐੱਸ. ਪੀ. (ਡੀ) ਦੀ ਅਗਵਾਈ ਹੇਠ ਅਤੇ ਇੰਸਪੈਕਟਰ ਦੀਪਿਕਾ ਰਾਣੀ, ਮੁੱਖ ਅਫ਼ਸਰ ਥਾਣਾ ਲੰਬੀ ਦੀ ਨਿਗਰਾਨੀ ਹੇਠ ਪੁਲਸ ਵੱਲੋਂ ਕਾਰਵਾਈ ਕਰਦੇ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਸੂਤਰਾਂ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਸ ਪਾਰਟੀ ਪਿੰਡ ਕਿਲਿਆਂਵਾਲੀ ਤੋਂ ਬਦੂਰ ਭਾਟੀ ਕਾਲੋਨੀ, ਮੰਡੀ ਕਿਲਿਆਂਵਾਲੀ ਵੱਲ ਪੁੱਜੀ ਤਾਂ ਸੜਕ ਦੇ ਖੱਬੇ ਪਾਸੇ ਜਾਂਦੇ ਕੱਚੇ ਰਸਤੇ ’ਤੇ ਕਿੱਕਰ ਦੇ ਰੁੱਖ ਹੇਠਾਂ ਦੋ ਨੌਜਵਾਨ ਵਿਖਾਈ ਦਿੱਤੇ।
ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਉਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਨਾਮ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਦੱਸਿਆ। ਪੁਲਿਸ ਵੱਲੋਂ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਕਿਲਿਆਂਵਾਲੀ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਮੁਲਜਮਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਨੈੱਟਵਰਕ ਸਬੰਧੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ ਅਪੀਲ,ਧਰਨੇ 'ਚ ਆਉਣ ਦੀ ਬਜਾਏ ਨਿੱਜੀ ਮੁਲਾਕਾਤ ਕਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
