ਪੁਲਸ ਨੇ 50 ਲੱਖ ਰੁਪਏ ਦੀ ਹੈਰੋਇਨ ਸਮੇਤ ਤਸਕਰ ਨੂੰ ਕੀਤਾ ਗਿ੍ਫ਼ਤਾਰ

01/11/2021 1:02:11 PM

ਫਿਰੋਜ਼ਪੁਰ (ਕੁਮਾਰ): ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਸਬ ਇੰਸਪੈਕਟਰ ਪਿੱਪਲ ਸਿੰਘ ਦੀ ਅਗਵਾਈ ਹੇਠ ਇਕ ਕਥਿਤ ਨੂੰ 100 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪਕਟਰ ਪਰਿਮੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਬ ਇੰਸਪੈਕਟਰ ਪਿੱਪਲ ਸਿੰਘ ਜਦ ਪੁਲਸ ਪਾਰਟੀ ਸਮੇਤ ਚੁੰਗੀ ਨੂੰ: 7 ਫਿਰੋਜ਼ਪੁਰ ਛਾਉਣੀ ਦੇ ਕੋਲ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਿਹਾ ਸੀ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਲਕੀਤ ਸਿੰਘ ਉਰਫ ਕਾਲਾ ਕਥਿਤ ਰੂਪ ’ਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਆਪਣੇ ਪਲੈਟੀਨਾ ਕਾਲੇ ਰੰਗ ਦੇ ਮੋਟਰਸਾਈਕਲ ’ਤੇ ਹੈਰੋਇਨ ਵੇਚਣ ਲਈ ਸਰਹੱਦੀ ਪਿੰਡ ਟੇਂਡੀ ਵਾਲਾ ਬਾਰੇ ਕੇ ਤੋਂ ਫਿਰੋਜ਼ਪੁਰ ਵੱਲ ਆ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਅਧਾਰ ’ਤੇ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ ਪੁਲਸ ਲਾਈਨ ਫਿਰੋਜ਼ਪੁਰ ਛਾਉਣੀ ਦੇ ਕੋਲ ਨਾਕਾਬੰਦੀ ਕਰਦੇ ਹੋਏ ਨਾਮਜਦ ਵਿਅਕਤੀ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਉਸ ਦੇ ਕੋਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਹੈਰੋਇਨ ਤੇ ਮੋਟਰਸਾਈਕਲ ਸਮੇਤ ਮਲਕੀਤ ਸਿੰਘ ਉਰਫ ਕਾਲਾ ਨੂੰ ਹਿਰਾਸਤ ’ਚ ਲੈ ਕੇ ਉਸ ਦੇ ਖ਼ਿਲਾਫ਼ ਥਾਣਾ ਛਾਉਣੀ ਫਿਰੋਜ਼ਪੁਰ ’ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 50 ਲੱਖ ਰੁਪਏ ਦੱਸੀ ਜਾ ਰਹੀ ਹੈ। 


Aarti dhillon

Content Editor

Related News