ਪੁਲਸ ਨੇ ਟਰੈਕਟਰ-ਟਰਾਲੀ ਚੋਰ ਕੀਤਾ ਕਾਬੂ
Wednesday, Feb 02, 2022 - 11:31 AM (IST)

ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਪੁਲਸ ਨੇ ਟਰੈਕਟਰ-ਟਰਾਲੀ ਚੋਰ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦੇ 2 ਆਈਸ਼ਰ ਟਰੈਕਟਰ ਅਤੇ 1 ਟਰਾਲੀ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਦੀਪਕ ਪਾਰੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਸ ਗਸ਼ਤ ਦੌਰਾਨ ਨੇੜੇ ਬੱਸ ਅੱਡਾ ਮਾਨਸਾ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਕੁਲਵਿੰਦਰ ਸਿੰਘ ਉਰਫ ਭਿੰਦੀ ਪੁੱਤਰ ਪਾਲਾ ਸਿੰਘ ਵਾਸੀ ਲੌਂਗੋਵਾਲ (ਜ਼ਿਲ੍ਹਾ ਸੰਗਰੂਰ) ਚੋਰੀ ਕਰਨ ਦਾ ਆਦੀ ਹੈ ਜੋ ਅੱਜ ਚੋਰੀ ਕੀਤੇ ਟਰੈਕਟਰ-ਟਰਾਲੀ ਨੂੰ ਵੇਚਣ ਲਈ ਲੈ ਕੇ ਆ ਰਿਹਾ ਹੈ। ਜਿਸ ’ਤੇ ਪੁਲਸ ਨੇ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਉਸ ਨੂੰ ਕਾਬੂ ਕਰ ਕੇ ਉਸ ਕੋਲੋਂ 1 ਟਰੈਕਟਰ ਮਾਰਕਾ ਆਈਸ਼ਰ ਸਮੇਤ ਟਰਾਲੀ ਬਰਾਮਦ ਕੀਤਾ। ਗ੍ਰਿਫ਼ਤਾਰ ਵਿਅਕਤੀ ਤੋਂ ਮੁੱਢਲੀ ਪੁੱਛਗਿੱਛ ਅਤੇ ਉਸਦੀ ਨਿਸ਼ਾਨਦੇਹੀ ’ਤੇ ਚੋਰੀ ਦਾ ਇਕ ਹੋਰ ਟਰੈਕਟਰ ਮਾਰਕਾ ਆਈਸ਼ਰ ਰੰਗ ਲਾਲ ਬਿਨਾ ਨੰਬਰੀ ਬਰਾਮਦ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਜ਼ਿਲ੍ਹਾ ਪੁਲਸ ਨੇ ਟਰੈਕਟਰ-ਟਰਾਲੀ ਚੋਰ ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦੇ 2 ਆਈਸ਼ਰ ਟਰੈਕਟਰ ਅਤੇ 1 ਟਰਾਲੀ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ