ਪੁਲਸ ਨੇ ਹੈਰੋਇਨ ਸਮੇਤ ਔਰਤ ਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Thursday, Jun 11, 2026 - 06:14 PM (IST)

ਪੁਲਸ ਨੇ ਹੈਰੋਇਨ ਸਮੇਤ ਔਰਤ ਤੇ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਕੋਟਕਪੂਰਾ (ਨਰਿੰਦਰ ਬੈੜ੍ਹ)- ਜ਼ਿਲ੍ਹਾ ਪੁਲਸ ਮੁਖੀ ਗੁਰਬੰਸ ਸਿੰਘ ਬੈਂਸ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ 'ਤੇ ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਐਸ.ਆਈ ਨੀਸ਼ਾ ਰਾਣੀ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਥਾਨਕ ਕੱਚਾ ਬੀੜ ਰੋਡ 'ਤੇ ਪੁੱਜੇ ਤਾਂ ਸਾਹਮਣੇ ਇੱਕ ਔਰਤ ਅਤੇ ਦੋ ਨੌਜਵਾਨ ਖੜੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਇਨ੍ਹਾਂ ਨੇ ਇੱਕ ਮੋਮੀ ਲਿਫਾਫਾ ਫੜਿਆ ਹੋਇਆ ਸੀ ਅਤੇ ਦੋਵੇਂ ਨੌਜਵਾਨ ਉਸ ਲਿਫਾਫੇ 'ਚੋਂ ਕੱਢ ਕੇ ਕੁੱਝ ਵੇਖ ਰਹੇ ਸਨ। ਇਸ ਦੌਰਾਨ ਪੁਲਸ ਪਾਰਟੀ ਨੂੰ ਦੇਖ ਕੇ ਇਨ੍ਹਾਂ ਨੇ ਮੋਮੀ ਲਿਫਾਫਾ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਤੇ ਹਾਈਵੇ ਵੱਲ ਨੂੰ ਖਿਸਕਣ ਲੱਗੇ।

ਇਹ ਵੀ ਪੜ੍ਹੋ- ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...

ਇਸ ਦੌਰਾਨ ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਨਾਂ-ਪਤਾ ਪੁੱਛਿਆ ਅਤੇ ਤਲਾਸ਼ੀ ਲਈ। ਮੁਲਜ਼ਮਾਂ ਵੱਲੋਂ ਸੁੱਟਿਆ ਮੋਮੀ ਲਿਫਾਫੇ ਵਿੱਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ਵਿੱਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਔਰਤ ਕੁਲਵਿੰਦਰ ਕੌਰ ਅਤੇ ਦੋਵਾਂ ਨੌਜਵਾਨਾਂ ਅਨੂਪ ਕੁਮਾਰ ਤੇ ਸੁਪ੍ਰੀਤ ਸਿੰਘ ਵਾਸੀਆਨ ਕੋਟਕਪੂਰਾ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News