ਪੁਲਸ ਨੇ ਨਜਾਇਜ਼ ਸ਼ਰਾਬ ਸਮੇਤ 1 ਨੂੰ ਕੀਤਾ ਕਾਬੂ
Friday, Apr 01, 2022 - 05:22 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਦੁਲਚੀ ਕੇ ਵਿੱਚ ਸਤਲੁਜ ਦਰਿਆ ਦੇ ਬੰਨ੍ਹ ਦੇ ਏਰੀਏ ਵਿੱਚ ਏ.ਐੱਸ.ਆਈ ਤਰਸੇਮ ਸਿੰਘ ਦੀ ਅਗਵਾਈ ਵਿੱਚ ਥਾਣਾ ਸਦਰ ਦੀ ਪੁਲਸ ਨੇ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਸਿੰਘ ਸ਼ਰਾਬ ਵੇਚਣ ਦਾ ਆਦੀ ਹੈ, ਜੋ ਕਿ ਪਿੰਡ ਪੱਲਾ ਮੇਘਾ ਤੋਂ ਨਜਾਇਜ਼ ਸ਼ਰਾਬ ਲੈ ਕੇ ਬੰਨ੍ਹ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਸੀ। ਪੁਲਸ ਵੱਲੋਂ ਤੁਰੰਤ ਛਾਪੇਮਾਰੀ ਕਰਦੇ ਹੋਏ ਉਕਤ ਵਿਅਕਤੀ ਨੂੰ 18 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ, ਜਿਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵਿਆਹ ਕਰਵਾਉਣ ਲਈ ਜੈਂਡਰ ਬਦਲ ਰਵੀ ਤੋਂ ਬਣਿਆ 'ਰੀਆ ਜੱਟੀ', ਹੁਣ ਪਤੀ ਨੇ ਦਿੱਤਾ ਧੋਖਾ੍ਯ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ