ਨਸ਼ਾ ਤਸਕਰਾਂ ਖ਼ਿਲਾਫ਼ ਜਾਰੀ ਪੁਲਸ ਦੀ ਕਾਰਵਾਈ, 1 ਕਿੱਲੋ 200 ਗ੍ਰਾਮ ਅਫ਼ੀਮ ਸਣੇ ਵਿਅਕਤੀ ਕੀਤਾ ਕਾਬੂ

Sunday, Aug 11, 2024 - 04:02 AM (IST)

ਖਰੜ (ਅਮਰਦੀਪ)- ਪੰਜਾਬ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਸ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸੇ ਦੌਰਾਨ ਪੁਲਸ ਚੌਕੀ ਸੰਨੀ ਇਨਕਲੇਵ ਸੈਕਟਰ-125 ਪੁਲਸ ਨੇ ਵਿਅਕਤੀ ਨੂੰ 1 ਕਿੱਲੋ 200 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ- ਕੈਨੇਡਾ 'ਚ ਵੱਡੀ ਵਾਰਦਾਤ, ਲੜ ਪਏ ਪੰਜਾਬੀ ਮੁੰਡੇ, ਹੋ ਗਏ ਥੱਪੜੋ-ਥੱਪੜੀ, ਵੀਡੀਓ ਵਾਇਰਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਐੱਸ.ਆਈ. ਪੈਰੀਵਿੰਕਲ ਸਿੰਘ ਗਰੇਵਾਲ ਨੇ ਦੱਸਿਆ ਹੈ ਕਿ ਚੌਕੀ ਦੇ ਏ.ਐੱਸ.ਆਈ. ਰਜਿੰਦਰ ਸਿੰਘ ਵੱਲੋਂ ਮੁਲਜ਼ਮ ਰਾਮ ਰਤਨ ਪੁੱਤਰ ਕਹਾਈ ਰਾਮ ਵਾਸੀ ਪਿੰਡ ਗੰਗਪੁਰ ਥਾਣਾ ਮੂਸਾ ਜਾਗੂ ਜ਼ਿਲ੍ਹਾ ਬੰਦਾਊ ਯੂ.ਪੀ. ਨੂੰ ਇਕ ਕਿੱਲੋ 200 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰ ਕੇ ਪਰਚਾ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਖਰੜ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਚਾਇਤੀ ਚੋਣ ਐਕਟ 'ਚ ਵੱਡੇ ਬਦਲਾਅ ਦੀ ਤਿਆਰੀ 'ਚ ਪ੍ਰਸ਼ਾਸਨ, ਪਾਰਟੀ ਸਿੰਬਲ 'ਤੇ ਨਹੀਂ ਲੜਨਗੇ ਉਮੀਦਵਾਰ !

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News