ਨਸ਼ਾ ਛੁਡਾਊ ਕੇਂਦਰ ''ਚ ਹੋ ਗਈ ਨੌਜਵਾਨ ਦੀ ਮੌਤ, ਪੁਲਸ ਨੇ 2 ਨੂੰ ਕੀਤਾ ਗ੍ਰਿਫ਼ਤਾਰ
Friday, Dec 06, 2024 - 12:54 AM (IST)

ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਵਿੱਚ ਪਿਛਲੇ ਦਿਨੀਂ ਜਗਰਾਓਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਮੋਤ ਹੋ ਗਈ ਸੀ। ਇਸ ਮਾਮਲੇ 'ਚ ਕਾਰਵਾਈ ਕਰਦਿਆਂ ਧਰਮਕੋਟ ਪੁਲਸ ਨੇ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਸੇ ਕਾਰਵਾਈ ਦੌਰਾਨ ਬੀਤੇ ਕੱਲ ਧਰਮਕੋਟ ਪੁਲਸ ਵੱਲੋਂ ਉਕਤ 3 ਲੋਕਾਂ 'ਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel
ਜਾਣਕਾਰੀ ਦਿੰਦਿਆਂ ਰਮਨਦੀਪ ਸਿੰਘ ਡੀ.ਐੱਸ.ਪੀ. ਧਰਮਕੋਟ ਨੇ ਕਿਹਾ ਕਿ ਪਿਛਲੇ ਦਿਨੀਂ ਨਸ਼ਾ ਛੁਡਾਊ ਕੇਂਦਰ ਵਿੱਚ ਇਕ ਨੌਜਵਾਨ ਕਰਮਜੀਤ ਸਿੰਘ ਦੀ ਮੋਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਤਿੰਨ ਲੋਕਾਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੀਤਾ ਗਿਆ ਹੈ। ਜਿਸ 'ਤੇ ਕਾਰਵਾਈ ਕਰਦਿਆਂ ਹੋਇਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜੇ ਮੁਲਜ਼ਮ ਲਈ ਛਾਪੇ ਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪਹਿਲਾਂ DJ 'ਤੇ ਇਕੱਠਿਆਂ ਪਾਇਆ ਭੰਗੜਾ, ਫ਼ਿਰ ਪਿਓ-ਪੁੱਤ ਨੇ ਕਰ'ਤਾ ਨੌਜਵਾਨ ਦਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e