ਕ੍ਰਾਈਮ ''ਤੇ ਕਾਬੂ ਪਾਉਣ ਦੇ ਮਾਮਲੇ ''ਚ ਪੁਲਸ ਨੂੰ ਵੱਡੀ ਕਾਮਯਾਬੀ, ਪਿਸਤੌਲਾਂ ਤੇ ਜ਼ਿੰਦਾ ਕਾਰਤੂਸਾਂ ਸਣੇ 2 ਕੀਤੇ ਕਾਬੂ
Friday, Nov 08, 2024 - 02:24 AM (IST)
ਮੋਗਾ (ਕਸ਼ਿਸ਼ ਸਿੰਗਲਾ)- ਮੋਗਾ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ 4 ਦੇਸੀ ਪਿਸਟਲ ਅਤੇ 6 ਜਿੰਦਾ ਕਾਰਤੂਸਾਂ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ 'ਚੋਂ ਇੱਕ ਵਿਅਕਤੀ 'ਤੇ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਅਤੇ ਅਸਲਾ ਐਕਟ ਦੇ ਤਿੰਨ ਮਾਮਲੇ ਦਰਜ ਹਨ, ਜਦਕਿ ਹੁਣ ਇਨ੍ਹਾਂ 'ਤੇ ਥਾਣਾ ਅਜੀਤਵਾਲ ਵਿਚ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਲਵਦੀਪ ਸਿੰਘ ਗਿੱਲ ਨੇ ਕਿਹਾ ਕਿ ਸੀ.ਆਈ.ਏ. ਮੋਗਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਪਿੰਡ ਮਟਵਾਣੀ ਦੇ ਕੋਲ ਖੜ੍ਹੇ ਹਨ, ਜੋ ਕਿ ਕਿਸੇ ਦੀ ਉਡੀਕ ਕਰ ਰਹੇ ਹਨ। ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 4 ਦੇਸੀ ਪਿਸਟਲ ਤੇ 6 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਆ ਕੇ ਬੰਦੇ ਨੇ ਲਾ'ਤਾ 500-500 ਦੇ ਨੋਟਾਂ ਦਾ ਢੇਰ, ਪੂਰਾ ਮਾਮਲਾ ਕਰ ਦੇਵੇਗਾ ਹੈਰਾਨ
ਪੁਲਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਇਨ੍ਹਾਂ ਦੀ ਪਛਾਣ ਕੁਲਵੰਤ ਸਿੰਘ ਪਿੰਡ ਮਿਨੀਆਂ ਜ਼ਿਲ੍ਹਾ ਮੋਗਾ ਅਤੇ ਖੁਸ਼ਪ੍ਰੀਤ ਸਿੰਘ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੜ੍ਹੀ ਨੂੰ ਪਾਰਟੀ 'ਚੋਂ ਕੱਢਣ ਤੋਂ ਬਾਅਦ ਬਸਪਾ ਨੂੰ ਇਕ ਹੋਰ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e