ਫਿਰੋਜ਼ਪੁਰ ਪੁਲਿਸ ਨੇ 35 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ

Sunday, Nov 26, 2023 - 05:29 PM (IST)

ਫਿਰੋਜ਼ਪੁਰ ਪੁਲਿਸ ਨੇ 35 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕੀਤਾ ਕਾਬੂ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸ਼ਹਿਰ ਦੀ ਨਵੀਂ ਅਬਾਦੀ ਜੀਰਾ ਗੇਟ ਦੇ ਏਰੀਆ ਵਿੱਚ ਸਬ-ਇੰਸਪੈਕਟਰ ਪਰਮਜੀਤ ਕੌਰ ਅਤੇ ਪਿੰਡ ਆਸ਼ੀਏ ਕੇ ਲਿੰਕ ਰੋਡ ਦੇ ਇਲਾਕੇ ਵਿੱਚ ਏ.ਐੱਸ.ਆਈ. ਦਰਸ਼ਨ ਸਿੰਘ ਦੀ ਅਗਵਾਈ ’ਚ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਨਾਕਾਬੰਦੀ ਕਰਕੇ ਦੋ ਨੌਜਵਾਨਾਂ ਨੂੰ 35 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਮੱਲਾਂਵਾਲਾ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਵਿਆਹ 'ਚ ਗਏ ਪਰਿਵਾਰ ਨਾਲ ਹੋ ਗਿਆ ਕਾਂਡ, ਅਟੈਚੀ 'ਚੋਂ ਗਹਿਣੇ ਤੇ ਨਕਦੀ ਹੋਈ ਗਾਇਬ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਨਵੀਂ ਅਬਾਦੀ ਜੀਰਾ ਗੇਟ ਫਿਰੋਜ਼ਪੁਰ ਸ਼ਹਿਰ ਨੇਡ਼ੇ ਪਹੁੰਚੀ ਤਾਂ ਉਨ੍ਹਾਂ ਨੇ ਉਥੇ ਇਕ ਸ਼ੱਕੀ ਨੌਜਵਾਨ ਨੂੰ ਖਡ਼੍ਹਾ ਦੇਖਿਆ, ਜੋ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਨੂੰ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਦਵਿੰਦਰ ਸਿੰਘ ਉਰਫ਼ ਨਿੱਕੂ ਦੱਸਿਆ ਅਤੇ ਤਲਾਸ਼ੀ ਲੈਣ ’ਤੇ ਉਸਦੇ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ- ਮੁੰਡਾ ਹੋਣ ਦੀ ਖੁਸ਼ੀ 'ਚ ਚਲਾ ਰਹੇ ਸੀ ਪਟਾਕੇ, ਅਚਾਨਕ ਵਰਤ ਗਿਆ ਭਾਣਾ 

ਦੂਜੇ ਪਾਸੇ ਥਾਣਾ ਮੱਲਵਾਲਾਂ ਦੇ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਲਿੰਕ ਰੋਡ ਪਿੰਡ ਆਸ਼ੀਏ ਕੇ ਨੇਡ਼ੇ ਪਹੁੰਚੀ ਤਾਂ ਪੁਲਿਸ ਪਾਰਟੀ ਨੇ ਉੱਥੇ ਇੱਕ ਸ਼ੱਕੀ ਨੌਜਵਾਨ ਨੂੰ ਖਡ਼੍ਹਾ ਦੇਖਿਆ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਜਦੋਂ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਜਗਰੂਪ ਸਿੰਘ ਉਰਫ਼ ਜੂਪਾ ਦੱਸਿਆ ਅਤੇ ਤਲਾਸ਼ੀ ਲੈਣ ’ਤੇ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਡ਼ੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News