ਪੁਲਸ ਨੇ ਨਾਕਾਬੰਦੀ ਕਰ ਕੇ ਕੀਤੀ ਗੱਡੀ ਦੀ ਚੈਕਿੰਗ, 6 ਕਿੱਲੋ ਅਫ਼ੀਮ ਸਣੇ 2 ਸਮੱਗਲਰ ਕੀਤੇ ਕਾਬੂ
Sunday, Jul 14, 2024 - 03:04 AM (IST)
ਪਟਿਆਲਾ/ਰਾਜਪੁਰਾ (ਬਲਜਿੰਦਰ, ਹਰਵਿੰਦਰ) : ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਰਾਜਪੁਰਾ ਦੀ ਪੁਲਸ ਨੇ ਐੱਸ.ਐੱਚ.ਓ. ਅਮਨਦੀਪ ਸਿੰਘ ਬਰਾੜ ਅਤੇ ਪੁਲਸ ਚੌਕੀ ਕੇ.ਐੱਸ.ਐੱਮ. ਰਾਜਪੁਰਾ ਦੇ ਇੰਚਾਰਜ ਏ.ਐੱਸ.ਆਈ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ 2 ਸਮੱਗਲਰਾਂ ਨੂੰ 6 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਐੱਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਏ.ਐੱਸ.ਆਈ. ਗੁਰਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨਾਕਾਬੰਦੀ ਕਰ ਕੇ ਨੇੜੇ ਟੀ-ਪੁਆਇੰਟ ਜੰਡੋਲੀ ਰੋਡ ਵਿਖੇ ਮੌਜੂਦ ਸੀ ਤਾਂ ਇਕ ਵਰਨਾ ਕਾਰ ਆਈ, ਜਿਸ ’ਚ 2 ਵਿਅਕਤੀ ਸਵਾਰ ਸਨ, ਪੁਲਸ ਪਾਰਟੀ ਨੇ ਰੋਕ ਚੈੱਕ ਕੀਤਾ ਤਾਂ ਡਰਾਈਵਰ ਨੇ ਆਪਣਾ ਨਾਮ ਸੁਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਮੰਡੋਲੀ ਦੱਸਿਆ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਮੰਡੋਲੀ ਦੱਸਿਆ।
ਇਹ ਵੀ ਪੜ੍ਹੋ- ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ
ਇਸ ਦੌਰਾਨ ਜਦੋਂ ਪੁਲਸ ਨੇ ਕਾਰ ਦੀ ਤਲਾਸ਼ੀ ਕੀਤੀ ਤਾਂ ਇਕ ਕਾਲੇ ਰੰਗ ਦੇ ਪਿੱਠੂ ਬੈਗ ’ਚੋਂ 6 ਕਿਲੋ ਅਫੀਮ ਬਰਾਮਦ ਹੋਈ। ਪੁਲਸ ਨੇ ਦੋਵਾਂ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਨੂੰ ਗ੍ਰਿਫਤਾਰੀ ਤੋਂ ਬਾਅਦ ਅਦਾਲਤ ’ਚ ਪੇਸ਼ ਕਰ ਕੇ 5 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
ਐੱਸ.ਪੀ. ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਜਾਂਚ ਦੌਰਾਨ ਜੇਕਰ ਕਿਸੇ ਹੋਰ ਦੀ ਭੂਮਿਕਾ ਵੀ ਸਾਹਮਣੇ ਆਈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਵੱਲੋਂ ਨਸ਼ਿਆਂ ਦੇ ਖਿਲਾਫ ਵੱਡੀ ਮੁਹਿੰਮ ਵਿੱਢੀ ਹੋਈ ਹੈ ਅਤੇ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ, ਨਾਲ ਹੀ ਪੁਲਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਸ ਮੌਕੇ ਥਾਣਾ ਸਿਟੀ ਰਾਜਪੁਰਾ ਦੇ ਐੱਸ.ਐੱਚ.ਓ. ਇੰਸ. ਅਮਨਦੀਪ ਸਿੰਘ ਬਰਾੜ ਅਤੇ ਏ.ਐੱਸ.ਆਈ. ਗੁਰਵਿੰਦਰ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e