ਨਸ਼ਾ ਕਰਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ, ਬਰਾਮਦ ਹੋਇਆ ਇਹ ਕੁਝ

Saturday, Aug 29, 2026 - 06:28 PM (IST)

ਨਸ਼ਾ ਕਰਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ, ਬਰਾਮਦ ਹੋਇਆ ਇਹ ਕੁਝ

ਲੁਧਿਆਣਾ(ਸ਼ਿਵਮ)- ਥਾਣਾ ਜੋਧੇਵਾਲ ਦੀ ਪੁਲਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਇਲਾਕੇ ਵਿਚ ਮੌਜੂਦ ਸੀ ਅਤੇ ਇਸ ਦੌਰਾਨ ਜਦੋਂ ਪੁਲਸ ਟੀਮ ਆਮੰਤਰਣ ਕਾਲੋਨੀ ਵੱਲ ਜਾ ਰਹੀ ਸੀ ਤਾਂ ਸਾਹਮਣੇ ਖਾਲੀ ਪਈਆਂ ਦੁਕਾਨਾਂ ਵਿਚ ਬੈਠਾ ਇੱਕ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਹੋਇਆ ਦਿਖਾਈ ਦਿੱਤਾ।

 ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਇਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਪਛਾਣ ਰਾਕੇਸ਼ ਕੁਮਾਰ ਪੁੱਤਰ ਚਮਨ ਲਾਲ ਵਾਸੀ ਮੁੱਹਲਾ ਬਲਦੇਵ ਨਗਰ ਵਜੋਂ ਦੱਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Shivani Bassan

Content Editor

Related News