ਪੁਲਸ ਨੇ 11 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

05/01/2022 3:24:52 PM

ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਮਖੂ ਦੀ ਪੁਲਸ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ 11 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸਬ ਇੰਸਪੈਕਟਰ ਸੁਖਮੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਰੇਲਵੇ ਫਾਟਕ ਲਿੰਕ ਸੜਕ ਪਿੰਡ ਸੂਦਾਂ ਦੇ ਨੇੜੇ ਪਹੁੰਚੇ ਤਾਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਪੁਲਸ ਨੂੰ ਦੇਖ ਕੇ ਘਬਰਾ ਗਿਆ ਤੇ ਮੋਟਰਸਾਈਕਲ ਵਾਪਸ ਭਜਾਉਣ ਲੱਗਾ। ਸ਼ੱਕ ਦੇ ਅਧਾਰ ’ਤੇ ਉਸਨੂੰ ਕਾਬੂ ਕਰਕੇ ਜਦ ਤਲਾਸ਼ੀ ਲਈ ਤਾਂ ਉਸ ਕੋਲੋ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਫੜੇ ਗਏ ਵਿਅਕਤੀਆਂ ਨੇ ਪੁਲਿਸ ਨੂੰ ਆਪਣਾ ਨਾਮ ਕੁਲਵਿੰਦਰ ਸਿੰਘ ਉਰਫ ਕਿੰਦਰ ਵਾਸੀ ਪਿੰਡ ਖੰਨਾ ਦੱਸਿਆ, ਜਿਸਦੇ ਖਿਲਾਫ ਮੁਕੱਦਮਾ ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈੇ। 

ਇਹ ਵੀ ਪੜ੍ਹੋ : ਕਲਯੁੱਗੀ ਮਾਂ : ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਬੱਚਿਆਂ ਸਣੇ ਪੂਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਆਸ਼ਕ ਨਾਲ ਹੋਈ ਫਰਾਰ


Meenakshi

News Editor

Related News