ਬੁਢਲਾਡਾ ’ਚ ਹੋਏ ਕਬੱਡੀ ਖਿਡਾਰੀ ਦੇ ਕਤਲ ਮਾਮਲੇ ’ਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ

09/28/2022 1:15:24 PM

ਮਾਨਸਾ/ਬੁਢਲਾਡਾ (ਜੱਸਲ, ਬਾਂਸਲ) : ਮਾਨਸਾ ਜ਼ਿਲ੍ਹੇ ਦੀ ਪੁਲਸ ਨੇ ਪਿੰਡ ਸ਼ੇਰ ਖਾਂ ਵਿਖੇ ਹੋਏ ਅੰਨ੍ਹੇ ਕਤਲ ਨੂੰ 24 ਘੰਟਿਆਂ ’ਚ ਟਰੇਸ ਕਰ ਕੇ ਵਰਤੇ ਹਥਿਆਰ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਪੀ. ਡਾ. ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਗੌਰਵ ਤੂਰਾ ਦੇ ਦਿਸ਼ਾਂ-ਨਿਰਦੇਸ਼ਾਂ ’ਤੇ ਮਾਨਸਾ ਪੁਲਸ ਵੱਲੋਂ ਬੀਤੇ ਦਿਨੀਂ ਪਿੰਡ ਸ਼ੇਰ ਖਾਂ ਵਿਖੇ ਹੋਏ ਕਬੱਡੀ ਖਿਡਾਰੀ ਦੇ ਕਤਲ ਦੀ ਗੁੱਥੀ ਨੂੰ ਕੁਝ ਘੰਟਿਆਂ ’ਚ ਸੁਲਝਾ ਕੇ ਦੋਸ਼ੀ ਨੂੰ ਕਾਬੂ ਕਰ ਲਿਆ ਹੈ। 

ਇਹ ਵੀ ਪੜ੍ਹੋ- ਬੁਢਲਾਡਾ ’ਚ ਵੱਡੀ ਵਾਰਦਾਤ, ਘਰ ’ਚ ਸੁੱਤੇ ਪਏ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ

ਜਾਣਕਾਰੀ ਮੁਤਾਬਕ ਪੀ. ਪੀ. ਐੱਸ. ਉਪ ਕਪਤਾਨ ਅਮਰਜੀਤ ਸਿੰਘ ਦੀ ਨਿਗਰਾਨੀ ਹੇਠਾਂ ਮੁੱਖ ਅਫ਼ਸਰ ਥਾਣਾ ਬੋਹਾ ਵੱਲੋਂ ਮੁੱਕਦਮਾ ਦੀ ਜਾਂਚ ’ਚ ਤੇਜ਼ੀ ਲਿਆਉਂਦੇ ਨਿਰਮਲ ਸਿੰਘ ਵਾਸੀ ਕੁਲਾਣਾ ਦੇ ਬਿਆਨ ’ਤੇ ਦਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ (19) ਵਾਸੀ ਸ਼ੇਰਖਾਵਾਲਾ ਨੂੰ ਮੁੱਕਦਮਾ ’ਚ ਦੋਸ਼ੀ ਨਾਮਜ਼ਦ ਕੀਤਾ। ਭਾਲ ਕਰਨ ਮਗਰੋਂ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਸ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੂੰ ਸ਼ੱਕ ਸੀ ਕਿ ਮ੍ਰਿਤਕ ਜਗਜੀਤ ਸਿੰਘ ਦੇ ਉਸ ਦੀ ਭੈਣ ਨਾਲ ਪ੍ਰੇਮ ਸਬੰਧ ਹਨ, ਜਿਸ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। 

ਇਹ ਵੀ ਪੜ੍ਹੋ- ਫਾਜ਼ਿਲਕਾ 'ਚ ਨਾਜਾਇਜ਼ ਮਾਈਨਿੰਗ ਰੋਕਣ ਗਈ ਟੀਮ ’ਤੇ ਜਾਨਲੇਵਾ ਹਮਲਾ, ਗੱਡੀ ਦੀ ਵੀ ਕੀਤੀ ਭੰਨ-ਤੋੜ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬੁਢਲਾਡਾ ਦੇ ਪਿੰਡ ਸ਼ੇਰ ਖਾਂ ਵਿਖੇ ਇਕ 25 ਸਾਲਾ ਨੌਜਵਾਨ ਦਾ ਰਾਤ ਵੇਲੇ ਸੁੱਤੇ ਪਏ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਸ ਵੇਲੇ ਘਰ ਵਿੱਚ ਸਿਰਫ਼ ਮ੍ਰਿਤਕ ਜਗਜੀਤ ਸਿੰਘ ਅਤੇ ਉਸ ਦੇ ਪਿਤਾ ਬਾਬੂ ਸਿੰਘ ਹੀ ਮੌਜੂਦ ਸਨ। ਮ੍ਰਿਤਕ ਦੀ ਮਾਤਾ ਕਿਸੇ ਕੰਮ ਤੋਂ ਰਾਜਸਥਾਨ ਗਈ ਹੋਈ ਸੀ ਅਤੇ ਛੋਟਾ ਭਰਾ ਫੌਜ 'ਚ ਹੈ। ਕਤਲ ਬਾਰੇ ਪਤਾ ਲੱਗਣ 'ਤੇ ਮ੍ਰਿਤਕ ਦੇ ਪਿਤਾ ਨੇ ਇਸ ਦੀ ਜਾਣਕਾਰੀ ਸਥਾਨਕ ਪੁਲਸ ਥਾਣੇ ਦਿੱਤੀ ਅਤੇ ਡੀ.ਐੱਸ.ਪੀ. ਅਮਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਦੱਸ ਦੇਈਏ ਕਿ ਮ੍ਰਿਤਕ ਬੀ.ਏ. ਪਾਸ ਸੀ ਤੇ ਕਬੱਡੀ ਖਿਡਾਰੀ ਵੀ ਸੀ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News