ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲਸ ਨੇ ਕੀਤਾ ਫਲੈਗ ਮਾਰਚ

Friday, Sep 25, 2020 - 11:59 AM (IST)

ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਪੁਲਸ ਨੇ ਕੀਤਾ ਫਲੈਗ ਮਾਰਚ

ਬੁਢਲਾਡਾ(ਬਾਂਸਲ): ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਪੰਜਾਬ ਬੰਦ ਦੇ ਸੱਦੇ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਕਰਦਿਆਂ ਡੀ ਐਸ ਪੀ ਬਲਜਿੰਦਰ ਸਿੰਘ ਪੰਨੂੰ ਦੀ ਅਗਵਾਈ 'ਚ ਭਾਰੀ ਪੁਲਸ ਫੋਰਸ ਸਮੇਤ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਡੀ ਐਸ ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਪੁਲਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਧੱਕੇਸ਼ਾਹੀ, ਹੁਲੜਬਾਜ਼ੀ, ਸਰਕਾਰੀ ਜਾਇਦਾਦ ਦਾ ਨੁਕਸਾਨ ਪਹੁੰਚਾਉਣ ਵਾਲਿਆ ਲਈ ਸਖਤੀ ਵਰਤੀ ਜਾਵੇਗੀ। ਇਸ ਮੌਕੇ ਤੇ ਐਸ ਐਚ ਓ ਸਿਟੀ ਗੁਰਲਾਲ ਸਿੰਘ, ਐਸ ਐਚ ਓ ਸਦਰ ਪਰਮਿੰਦਰ ਕੋਰ ਸਮੇਤ ਭਾਰੀ ਪੁਲਸ ਫੋਰਸ ਸ਼ਹਿਰ ਦੇ ਵੱਖ-ਵੱਖ ਬਜ਼ਾਰਾ, ਚੌਕਾ, ਚੱਪੇ ਚੱਪੇ ਤੇ ਤਿੱਖੀ ਨਜਰ ਬਣਾਈ ਰੱਖੀ ਸੀ।

PunjabKesari

ਦੂਸਰੇ ਪਾਸੇ ਸ਼ਹਿਰ ਪੂਰਨ ਤੋਰ ਤੇ ਮੁਕੰਮਲ ਬੰਦ ਨਜ਼ਰ ਆਇਆ। ਸੜਕਾਂ ਗਲੀ ਮੁਹੱਲੀਆਂ ਵਿੱਚ ਸਨਾਟਾ ਛਾਇਆ ਹੋਇਆ ਸੀ। ਇੰਝ ਮਹਿਸੂਸ ਹੋ ਰਿਹਾ ਸੀ ਕਿ ਹਰ ਵਰਗ ਦੇ ਲੋਕ ਕਿਸਾਨਾਂ ਦੇ ਹੱਕ 'ਚ ਡੱਟ ਕੇ ਖੜ੍ਹੇ ਹਨ।
 


author

Aarti dhillon

Content Editor

Related News