ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਕੀਤੀ ਚੈਕਿੰਗ

02/09/2022 4:35:04 PM

ਸੰਦੌੜ (ਰਿਖੀ) : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਹਿਲਾਂ ਤੋਂ ਹੀ ਸੰਵੇਦਨਸ਼ੀਲ ਐਲਾਨੇ ਹਲਕਾ ਮਾਲੇਰਕੋਟਲਾ ਦੇ ਕਸਬੇ ਸੰਦੌੜ ਵਿੱਚ ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਕੌਰ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਮੁਖੀ ਸਿਕੰਦਰ ਸਿੰਘ ਚੀਮਾ ਦੀ ਅਗਵਾਈ 'ਚ ਪੁਲਿਸ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਕਸਬਾ ਸੰਦੌੜ ਦੇ ਨਾਲ ਲੱਗਦੇ ਜ਼ਿਲ੍ਹਾ ਹੱਦ 'ਤੇ ਪੁਲ ਕਲਿਆਣ ਵਿਖੇ ਥਾਣਾ ਮੁਖੀ ਕਰਨਜੀਤ ਸਿੰਘ ਜੇਜੀ ਦੀ ਨਿਗਰਾਨੀ ਹੇਠ ਪੈਰਾ ਮਿਲਟਰੀ ਫੋਰਸ ਨਾਲ 24 ਘੰਟਿਆਂ ਲਈ ਨਾਕਾ ਲਗਾਇਆ ਗਿਆ।

ਇਹ ਵੀ ਪੜ੍ਹੋ : ਅਰਵਿੰਦ ਖੰਨਾ ਦੀ ਪਤਨੀ ਸ਼ਗੁਨ ਖੰਨਾ ਨੇ ਕੀਤਾ ਚੋਣ ਪ੍ਰਚਾਰ

ਇਸ ਮੌਕੇ ਇੰਸਪੈਕਟਰ ਚੀਮਾ ਤੇ ਥਾਣੇਦਾਰ ਜੇਜੀ ਨੇ ਦੱਸਿਆ ਕਿ ਪੁਲਸ ਵੱਲੋਂ ਹਲਕੇ ਅੰਦਰ ਆਉਣ ਵਾਲੇ ਹਰ ਵਾਹਨ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ 'ਤੇ ਗਲਤ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਚੋਣਾਂ ਨੂੰ ਸਹੀ ਰੂਪ 'ਚ ਨੇਪਰੇ ਚਾੜ੍ਹਨ ਲਈ ਪੁਲਸ ਦਿਨ-ਰਾਤ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਟੱਪਰੀਵਾਸਾਂ ਨੂੰ ਸਰਕਾਰਾਂ ਦੀ ਮਾਰ, ਕਿੱਥੇ ਰਹਿ ਗਏ 5-5 ਮਰਲੇ ਦੇ ਪਲਾਟ? (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Harnek Seechewal

Content Editor

Related News