ਘਰ ’ਚ ਚੱਲ ਰਹੀਆਂ ਅਨੈਤਿਕ ਗਤੀਵਿਧੀਆਂ ’ਤੇ ਪੁਲਸ ਦਾ ਸ਼ਿਕੰਜਾ, ਦਰਜਨਾਂ ਮੁੰਡੇ-ਕੁੜੀਆਂ ਨੂੰ ਲਿਆ ਹਿਰਾਸਤ ’ਚ

Sunday, Dec 17, 2023 - 11:17 AM (IST)

ਘਰ ’ਚ ਚੱਲ ਰਹੀਆਂ ਅਨੈਤਿਕ ਗਤੀਵਿਧੀਆਂ ’ਤੇ ਪੁਲਸ ਦਾ ਸ਼ਿਕੰਜਾ, ਦਰਜਨਾਂ ਮੁੰਡੇ-ਕੁੜੀਆਂ ਨੂੰ ਲਿਆ ਹਿਰਾਸਤ ’ਚ

ਅਬੋਹਰ (ਸੁਨੀਲ)- ਸ਼ਨੀਵਾਰ ਬਾਅਦ ਦੁਪਹਿਰ ਪੁਲਸ ਨੇ ਸਥਾਨਕ ਮੁਹੱਲਾ ਨਿਊ ਸੂਰਜ ਨਗਰੀ ’ਚ ਇਕ ਘਰ ਵਿਚ ਚਲ ਰਹੀ ਅਨੈਤਿਕ ਗਤੀਵਿਧੀ ’ਤੇ ਛਾਪਾਮਾਰੀ ਕਰਦੇ ਹੋਏ ਕੁਝ ਨੌਜਵਾਨ  ਮੁੰਡੇ-ਕੁੜੀਆਂ ਨੂੰ ਹਿਰਾਸਤ ’ਚ ਲਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਪੁਲਸ ਵਿਭਾਗ ਦੀ ਖੁੱਲ੍ਹੀ ਪੋਲ, ਫੀਲਡ ਕੰਮ ਤੋਂ ਅਣਜਾਣ ਵੱਡੇ ਰੈਂਕ ਦੇ ਅਧਿਕਾਰੀ, G.O. ਤੇ ਇੰਸਪੈਕਟਰ ’ਤੇ ਪਾਉਂਦੇ ਰੋਅਬ

ਜਾਣਕਾਰੀ ਅਨੁਸਾਰ ਸ਼ਨੀਵਾਰ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਸਿਟੀ ਥਾਣਾ ਨੰਬਰ 2 ਦੀ ਪੁਲਸ ਨੇ ਨਿਊ ਸੂਰਜ ਨਗਰੀ ਗਲੀ ਨੰਬਰ 1 ’ਚ ਜਦੋਂ ਅਨੈਤਿਕ ਗਤੀਵਿਧੀਆਂ ਚੱਲ ਰਹੀਆਂ ਸਨ ਤਾਂ ਉਕਤ ਮਕਾਨ ਨੂੰ ਚਾਰੋਂ ਪਾਸਿਓਂ ਘੇਰ ਲਿਆ। ਅਬੋਹਰ ਦੇ ਉਪ ਕਪਤਾਨ ਪੁਲਸ ਅਰੁਣ ਮੁੰਡਨ ਦੀ ਅਗਵਾਈ ਹੇਠ ਸਿਟੀ ਥਾਣਾ ਨੰਬਰ 2 ਦੇ ਇੰਚਾਰਜ ਹਰਪ੍ਰੀਤ ਅਤੇ ਭਾਰੀ ਪੁਲਸ ਫੋਰਸ ਤਾਇਨਾਤ ਸੀ, ਜਿਨ੍ਹਾਂ ਨੇ ਉਕਤ ਘਰ ’ਤੇ ਛਾਪਾ ਮਾਰ ਕੇ ਉਥੋਂ ਦਰਜਨ ਤੋਂ ਵੱਧ ਨੌਜਵਾਨ  ਮੁੰਡੇ-ਕੁੜੀਆਂ ਨੂੰ ਹਿਰਾਸਤ ਵਿਚ ਲਿਆ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਦਾ ਦਿੱਲੀ ਪੰਥਕ ਰੋਸ ਮਾਰਚ ਕੀਤਾ ਮੁਲਤਵੀ

ਪੁਲਸ ਉਪ ਕਪਤਾਨ ਅਰੁਣ ਮੁੰਡਨ ਅਤੇ ਥਾਣਾ ਇੰਚਾਰਜ ਹਰਪ੍ਰੀਤ ਸਿੰਘ ਨੂੰ ਪੁੱਛਣ ’ਤੇ ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਉਨ੍ਹਾਂ ਦੀ ਟੀਮ ਨੇ ਘਰ ’ਚ ਛਾਪਾ ਮਾਰ ਕੇ ਨੌਜਵਾਨ  ਮੁੰਡੇ-ਕੁੜੀਆਂ ਨੂੰ ਹਿਰਾਸਤ ’ਚ ਲੈ ਲਿਆ ਹੈ, ਜਿਨ੍ਹਾਂ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਜੋ ਵੀ ਮਾਮਲਾ ਸਾਹਮਣੇ ਆਵੇਗਾ, ਉਸਦਾ ਬਾਅਦ ਵਿਚ ਖੁਾਲਸਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਨੂੰ ਅਜਨਾਲਾ ਪੁਲਸ ਨੇ ਕੀਤਾ ਕਾਬੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News