ਪੁਲਸ ਵਿਭਾਗ ਤੇ ਆਬਕਾਰੀ ਵਿਭਾਗ ਨੇ ਲਾਹਣ ਬਰਾਮਦ ਕਰਕੇ ਕੀਤੀ ਨਸ਼ਟ

11/13/2020 4:11:03 PM

ਫਿਰੋਜ਼ਪੁਰ (ਹਰਚਰਨ,ਬਿੱਟੂ): ਆਬਕਾਰੀ ਵਿਭਾਗ ਫਿਰੋਜ਼ਪੁਰ ਅਤੇ ਤਰਨਤਾਰਨ ਦੀਆਂ ਟੀਮਾਂ ਨੇ ਸਾਂਝੇ ਤੌਰ ਤੇ ਨਸ਼ੇ ਦੇ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ 6900 ਲੀਟਰ ਲਾਹਣ, 2 ਲੋਹੇ ਦੇ ਡਰੱਮ ਅਤੇ 1 ਐਲਮੀਨੀਅਮ ਦਾ ਬਰਤਨ ਬਰਾਮਦ ਕੀਤਾ ਹੈ।ਡਿਪਟੀ ਕਮਿਸ਼ਨਰ ਆਬਕਾਰੀ ਜੇ.ਐੱਸ.ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਵਲੋਂ ਹਰੀਕੇ ਖ਼ੇਤਰ 'ਚ ਸਤਲੁਜ ਅਤੇ ਬਿਆਸ ਦਰਿਆ ਦੇ ਮਿਲਨ ਸਥਲ ਦੇ ਨਾਲ ਲੱਗਦੇ ਇਲਾਕਿਆਂ 'ਚ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਇਆ ਗਿਆ।ਇਸ ਦੌਰਾਨ 6900 ਲੀਟਰ, 1 ਐਲੂਮੀਨੀਅਮ ਦਾ ਬਰਤਨ ਅਤੇ 2 ਲੋਹੇ ਦੇ ਡਰੱਮ ਜ਼ਬਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਈ.ਟੀ.ਓ. ਆਬਕਾਰੀ ਕਰਮਬੀਰ ਸਿੰਘ ਮਾਹਲਾ ਦੀ ਅਗਵਾਈ ਹੇਠ ਚਲਾਈ ਗਈ ਸੀ।  

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦਾ ਕੰਮ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਏਗੀ।


Shyna

Content Editor

Related News