ਹੱਕ ਮੰਗ ਰਹੇ ਮੁਲਾਜ਼ਮਾਂ ’ਤੇ ਪੁਲਸ ਨੇ ਚਲਾਈਆਂ ਜਲ ਤੋਪਾਂ

Monday, Jun 01, 2026 - 01:06 PM (IST)

ਹੱਕ ਮੰਗ ਰਹੇ ਮੁਲਾਜ਼ਮਾਂ ’ਤੇ ਪੁਲਸ ਨੇ ਚਲਾਈਆਂ ਜਲ ਤੋਪਾਂ

ਮੋਹਾਲੀ (ਰਣਬੀਰ) : ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੀਤੇ ਜਾ ਰਹੇ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਮੋਹਾਲੀ-ਚੰਡੀਗੜ੍ਹ ਸਰਹੱਦ ’ਤੇ ਪਾਣੀ ਦੀਆਂ ਵਾਛੜਾਂ ਦੀ ਵਰਤੋਂ ਕੀਤੀ। ਇਸ ਦੌਰਾਨ ਕੁੱਝ ਸਮੇਂ ਲਈ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਪ੍ਰਦਰਸ਼ਨਕਾਰੀਆਂ ਨੇ ਲਾਏ ਗਏ ਬੈਰੀਕੇਡਾਂ ਨੂੰ ਪਾਰ ਕਰ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੀ ਤੁਰੰਤ ਅਦਾਇਗੀ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਕੱਚੇ ਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਸੇਵਾ ਸਬੰਧੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀ ਜਦੋਂ ਜੇਲ ਰੋਡ ਰਾਹੀਂ ਚੰਡੀਗੜ੍ਹ-ਮੋਹਾਲੀ ਸਰਹੱਦ ਵੱਲ ਵਧੇ ਤਾਂ ਉੱਥੇ ਮੋਹਾਲੀ ਤੇ ਚੰਡੀਗੜ੍ਹ ਪੁਲਸ ਵੱਲੋਂ ਲਾਈ ਗਈ ਬੈਰੀਕੇਡਿੰਗ ਰਾਹੀਂ ਉਨ੍ਹਾਂ ਨੂੰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪਹਿਲਾਂ ਮੋਹਾਲੀ ਪੁਲਸ ਦੀ ਬੈਰੀਕੇਡਿੰਗ ਪਾਰ ਕਰ ਲਈ ਪਰ ਚੰਡੀਗੜ੍ਹ ਪੁਲਸ ਦੀ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਦੌਰਾਨ ਪੁਲਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ, ਜਿਸ ਕਾਰਨ 8 ਤੋਂ 10 ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਫੇਜ਼-6 ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਕੁੱਝ ਸਮੇਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਮੁੜ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਦੁਬਾਰਾ ਜਲ ਤੋਪਾਂ ਦੀ ਵਰਤੋਂ ਕੀਤੀ। ਪੁਲਸ ਨੇ ਕੁੱਝ ਯੂਨੀਅਨ ਆਗੂਆਂ ਨੂੰ ਹਿਰਾਸਤ ’ਚ ਵੀ ਲੈ ਲਿਆ, ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।


author

Babita

Content Editor

Related News