ਨਹਿਰ ''ਚੋਂ ਬਰਾਮਦ ਕੀਤੀ ਗਈ ਅਣਪਛਾਤੀ ਲਾਸ਼
Monday, Jul 27, 2026 - 03:59 PM (IST)
ਬਠਿੰਡਾ (ਸੁਖਵਿੰਦਰ)-ਰਜਵਾਹੇ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਮੁਤਾਬਕ ਸਹਾਰਾ ਜਨ ਸੇਵਾ ਨੂੰ ਸੂਚਨਾ ਮਿਲੀ ਸੀ ਕਿ ਤਿਉਣਾ ਰਜਵਾਹੇ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਣ 'ਤੇ ਸੰਸਥਾ ਵਰਕਰ ਮੌਕੇ 'ਤੇ ਪਹੁੰਚੇ ਤਾਂ ਲਾਸ਼ ਰਜਵਾਹੇ ਵਿਚ ਪਈ ਸੀ।
ਸੰਸਥਾ ਵੱਲੋਂ ਤੁਰੰਤ ਥਾਣਾ ਸਦਰ ਨੂੰ ਸੂਚਿਤ ਕੀਤਾ ਅਤੇ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਪੜਤਾਲ ਕੀਤੀ।
ਇਹ ਵੀ ਪੜ੍ਹੋ: ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ ਫਿਰ...
ਅਣਪਛਾਤੇ ਵਿਅਕਤੀ ਨੇ ਪੈਂਟ ਅਤੇ ਟੀ-ਸ਼ਰਟ ਪਾਈ ਹੋਈ ਸੀ, ਲੰਬੀ ਦਾੜ੍ਹੀ ਸੀ ਪਰ ਸਿਰ 'ਤੇ ਵਾਲ ਨਹੀਂ ਸਨ। ਲਾਸ਼ ਦੋ ਦਿਨ ਪੁਰਾਣੀ ਜਾਪਦੀ ਸੀ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ, ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਲਾਸ਼ ਨੂੰ ਸੁਰੱਖਿਅਤ ਰੱਖ ਲਿਆ ਗਿਆ ਹੈ ਅਤੇ ਇਸ ਦੀ ਪਛਾਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
